ਮੈਲਬੌਰਨ ''ਚ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ (ਤਸਵੀਰਾਂ)

11/18/2017 11:22:55 AM

ਮੈਲਬੌਰਨ (ਬਿਊਰੋ)— ਆਸਟ੍ਰੇਲੀਆ ਦੇ ਮੈਲੌਬਰਨ 'ਚ ਸ਼ਨੀਵਾਰ ਤੜਕੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਮੈਲਬੌਰਨ ਦੇ ਗਲੇਨ ਵੇਵਰਲੀ ਰੋਡ 'ਤੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਰਸਡੀਜ਼ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਵਿਚ ਮਰਸਡੀਜ਼ ਕਾਰ ਦੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦਰਅਸਲ ਕਾਰ ਦੀ ਦੂਜੀ ਕਾਰ ਨਾਲ ਟੱਕਰ ਹੋਣ ਤੋਂ ਪਹਿਲਾਂ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਕਾਰ ਨੂੰ ਅੱਗ ਲੱਗ ਗਈ। 
ਇਹ ਹਾਦਸਾ ਤੜਕਸਾਰ 2.00 ਵਜੇ ਦੇ ਕਰੀਬ ਵਾਪਰਿਆ। ਐਮਰਜੈਂਸੀ ਅਧਿਕਾਰੀ ਨੂੰ ਫੋਨ 'ਤੇ ਘਟਨਾ ਦੀ ਸੂਚਨਾ ਦਿੱਤੀ ਗਈ। ਅਧਿਕਾਰੀਆਂ ਨੇ ਜਾਂਚ ਤੋਂ ਬਾਅਦ ਕਿਹਾ ਕਿ ਗਲੇਨ ਵੇਵਰਲੀ ਰੋਡ 'ਤੇ ਵਾਪਰੇ ਇਸ ਭਿਆਨਕ ਹਾਦਸੇ ਦੇ ਪਿੱਛੇ ਦਾ ਕਾਰਨ ਸ਼ਾਇਦ ਇਹ ਸੀ ਕਿ ਦੋਹਾਂ ਕਾਰਾਂ ਦੀ ਰਫਤਾਰ ਬਹੁਤ ਤੇਜ਼ ਸੀ। ਮਰਸਡੀਜ਼ ਕਾਰ ਨੇ ਸਾਹਮਣੇ ਤੋਂ ਆ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਮਰਸਡੀਜ਼ ਕਾਰ ਦੇ ਡਰਾਈਵਰ ਦੇ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਕਾਰ ਵਿਚ ਸਵਾਰ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਨੂੰ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।


Related News