ਇਟਲੀ 'ਚ ਦਾਦੇ ਸਮੇਤ ਦੋ ਬੱਚਿਆਂ ਨੂੰ ਗੋਲ਼ੀਆਂ ਨਾਲ ਭੁੰਨਿਆ, ਮਗਰੋਂ ਕਾਤਲ ਨੇ ਵੀ ਕੀਤੀ ਖ਼ੁਦਕੁਸ਼ੀ

Monday, Jun 14, 2021 - 12:20 PM (IST)

ਰੋਮ/ਇਟਲੀ (ਦਲਵੀਰ ਕੈਂਥ) - ਇਟਲੀ ਵਿਚ ਅੱਜ ਤੋਂ ਦੇਸ਼ ਦੇ 6 ਹੋਰ ਸੂਬਿਆਂ ਦੇ ਚਿੱਟੇ ਜ਼ੋਨ ਵਿਚ ਤਬਦੀਲ ਕਰਨ ਦੇ ਸਰਕਾਰ ਦੇ ਐਲਾਨ ਮਗਰੋਂ ਜਿੱਥੇ ਲੋਕਾਂ ਵਿਚ ਖੁਸ਼ੀ ਵਾਲਾ ਮਾਹੌਲ ਬਣਿਆ ਹੋਇਆ ਸੀ। ਉਥੇ ਹੀ ਇਸ ਦੌਰਾਨ ਇਕ ਮੰਦਭਾਗੀ ਘਟਨਾ ਵਾਪਰ ਗਈ ਹੈ, ਜਿਸ ਵਿਚ 2 ਮਾਸੂਮ ਬੱਚਿਆਂ ਸਮੇਤ 3 ਲੋਕਾਂ ਦੀ ਮੌਤ ਹੋ ਜਾਣ ਦਾ ਦੁੱਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਐਤਵਾਰ ਦੁਪਹਿਰ ਨੂੰ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਆਰਦੀਆ ਦੇ ਕਸਬਾ ਕੋਲੈ ਰੋਮੀਤੋ ਵਿਖੇ ਇਕ ਸਿਰਫਿਰੇ ਮਾਨਸਿਕ ਰੋਗੀ ਵੱਲੋਂ ਘਰੋਂ ਬਾਹਰ ਪਾਰਕ ਵਿਚ ਟਹਿਲ ਰਹੇ 2 ਬੱਚਿਆਂ ਸਮੇਤ ਉਨ੍ਹਾਂ ਦੇ 74 ਸਾਲਾਂ ਦਾਦੇ ਨੂੰ ਅੰਨ੍ਹੇਵਾਹ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਇਹ ਵੀ ਪੜ੍ਹੋ: ਕੈਨੇਡਾ 'ਚ 22 ਸਾਲਾ ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ 'ਚ ਡੁੱਬਣ ਨਾਲ ਮੌਤ

ਨਸ਼ਰ ਹੋਈ ਜਾਣਕਾਰੀ ਅਨੁਸਾਰ ਇਕ ਮਾਨਸਿਕ ਰੋਗੀ 37 ਸਾਲਾ ਇਟਾਲੀਅਨ ਲੂਕਾ ਮੋਨਾਕੋ ਨੇ 2 ਬੱਚੇ ਡੈਨੀਅਨ (10) ਤੇ ਦਾਵਿਦ (7) ਨੂੰ ਉਸ ਸਮੇਂ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦੋਂ ਉਹ ਘਰ ਤੋਂ ਦੂਰ ਆਪਣੇ ਦਾਦੇ ਸਲਵਾਤੋਰੇ (74 ) ਨਾਲ ਪਾਰਕ ਵਿਚ ਟਹਿਲ ਰਹੇ ਸਨ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਸਿਰਫਿਰਾ ਵਿਅਕਤੀ ਇਕ ਘਰ ਵਿਚ ਜਾ ਕੇ ਲੁਕ ਗਿਆ। ਇਸ ਵਾਰਦਾਤ ਸਬੰਧੀ ਜਾਣਕਾਰੀ ਮਿਲਣ ਦੇ ਕੁਝ ਸਮੇਂ ਬਾਅਦ ਪੁਲਸ ਵੱਲੋਂ ਉਸ ਘਰ ਦੀ ਘੇਰਾਬੰਦੀ ਕਰ ਲਈ  ਗਈ। ਪੁਲਸ ਵੱਲੋਂ ਚਲਾਏ ਗਏ ਸਰਚ ਅਪ੍ਰੇਸ਼ਨ ਵਿਚ ਕਾਫ਼ੀ ਜੱਦੋ-ਜਹਿਦ ਕੀਤੀ ਗਈ ਕਿ ਉਸ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ ਪਰ ਕੁਝ ਘੰਟਿਆਂ ਮਗਰੋਂ ਦੋਸ਼ੀ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ: ਵਿਆਹ ਤੋਂ ਇਕ ਦਿਨ ਪਹਿਲਾਂ ਮੰਗੇਤਰ ਨੂੰ ਦਿੱਤੀ ਦਰਦਨਾਕ ਮੌਤ, ਸ਼ਖ਼ਸ ਨੇ ਕੁਹਾੜੀ ਨਾਲ ਕੀਤੇ 83 ਵਾਰ

ਦੱਸਿਆ ਜਾ ਰਿਹਾ ਹੈ ਕਿ ਵੱਖ-ਵੱਖ ਸ਼ਹਿਰਾਂ ਦੀ ਪੁਲਸ ਵੱਲੋਂ ਇਸ ਘਟਨਾ ਸਥਾਨ 'ਤੇ ਸਰਚ ਅਪ੍ਰੇਸ਼ਨ ਵਿਚ ਹਿੱਸਾ ਲਿਆ ਸੀ ਤਾਂ ਜੋ ਦੋਸ਼ੀ ਨੂੰ ਜਿੰਦਾ ਫੜਿਆ ਜਾ ਸਕੇ ਤੇ ਉਸ ਤੋਂ ਪੁੱਛ ਗਿੱਛ ਕੀਤੀ ਜਾ ਸਕੇ ਪਰ ਕੁਝ ਘੰਟਿਆਂ ਬਾਅਦ ਘਰ ਦੇ ਅੰਦਰੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਿਰਫਿਰੇ ਲੂਕਾ ਦੀ ਲਾਸ਼ ਬਰਾਮਦ ਹੋਈ। ਸੂਤਰਾਂ ਅਨੁਸਾਰ ਇਹ ਘਟਨਾ ਇਕ ਫ਼ਿਲਮੀ ਅੰਦਾਜ਼ ਵਿਚ ਵਾਪਰੀ ਹੈ। ਦੂਜੇ ਪਾਸੇ ਪੁਲਸ ਵਲੋਂ ਹਰ ਪਹਿਲੂਆਂ ਤੋਂ ਬਰੀਕੀ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਕਿ ਆਖ਼ਰਕਾਰ ਇਸ ਸਿਰਫਿਰੇ ਵੱਲੋਂ ਇਸ ਘਟਨਾ ਨੂੰ ਅੰਜਾਮ ਕਿਉਂ ਦਿੱਤਾ ਗਿਆ ਹੈ। ਪੁਲਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਆਖ਼ਰਕਾਰ ਦੋਸ਼ੀ ਦਾ ਇਸ ਘਟਨਾ ਨੂੰ ਅੰਜਾਮ ਦੇਣ ਦੇ ਪਿੱਛੇ ਕੀ ਕਾਰਨ ਸੀ ਤੇ ਉਸ ਕੋਲ ਹਥਿਆਰ ਕਿੱਥੋਂ ਆਇਆ। ਇਸ ਘਟਨਾ ਦੀ ਇਟਲੀ ਵਿਚ ਚੁਫੇਰਿਓਂ ਨਿੰਦਾ ਹੋ ਰਹੀ ਹੈ।

ਇਹ ਵੀ ਪੜ੍ਹੋ: ਅਮਰੀਕਾ ’ਚ 5 ਬੱਚਿਆਂ ਦੀ ਮਾਂ ਨੂੰ 16 ਸਾਲ ਛੋਟੇ ਮੁੰਡੇ ਨਾਲ ਹੋਇਆ ਪਿਆਰ, ਜਲਦ ਰਚਾਉਣਗੇ ਵਿਆਹ


cherry

Content Editor

Related News