ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਬੰਬ ਧਮਾਕੇ 'ਚ ਦੋ ਬੱਚਿਆਂ ਦੀ ਹੋਈ ਦਰਦਨਾਕ ਮੌਤ

12/31/2023 3:57:22 PM

ਕਰਾਚੀ (ਭਾਸ਼ਾ) - ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿਚ ਇਕ ਪੁਲਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਹੋਏ ਬੰਬ ਧਮਾਕੇ ਵਿਚ ਦੋ ਬੱਚਿਆਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਸੂਬੇ ਦੇ ਬੋਲਾਨ ਜ਼ਿਲੇ ਦੇ ਮਾਚ ਇਲਾਕੇ 'ਚ ਵਾਪਰੀ।

ਇਹ ਵੀ ਪੜ੍ਹੋ :     ਚੀਨ ਦੀ ਖੁੱਲ੍ਹੀ ਪੋਲ, ਜਾਸੂਸੀ ਗੁਬਾਰੇ ਨੇ ਖੁਫ਼ੀਆ ਜਾਣਕਾਰੀ ਚੋਰੀ ਕਰਨ ਲਈ ਕੀਤੀ US ਇੰਟਰਨੈਟ ਦੀ

ਇਹ ਵੀ ਪੜ੍ਹੋ :     ਅਪਾਰਟਮੈਂਟ ਦੇ ਸਵੀਮਿੰਗ ਪੂਲ 'ਚ ਬੱਚੀ ਦੀ ਮਿਲੀ ਲਾਸ਼ , ਲੋਕਾਂ ਨੇ ਪ੍ਰਦਰਸ਼ਨ ਕਰਕੇ ਕੀਤੀ ਇਨਸਾਫ ਦੀ

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੰਬ ਜੇਲ ਰੋਡ 'ਤੇ ਪੁਲਸ ਸਟੇਸ਼ਨ ਦੀ ਬਿਲਡਿੰਗ ਦੇ ਬਿਲਕੁਲ ਪਿੱਛੇ ਇਕ ਗੱਡੀ ਦੇ ਹੇਠਾਂ ਲੁਕਾਇਆ ਗਿਆ ਸੀ। ਥਾਣੇ ਦੇ ਨੇੜੇ ਹੀ ਇੱਕ ਛੋਟਾ ਜਿਹਾ ਬਾਜ਼ਾਰ ਹੈ। ਉਨ੍ਹਾਂ ਕਿਹਾ, ''ਬੰਬ ਧਮਾਕਾ ਰਿਮੋਟ ਕੰਟਰੋਲ ਨਾਲ ਕੀਤਾ ਗਿਆ ਸੀ, ਜਿਸ 'ਚ ਉਥੋਂ ਲੰਘ ਰਹੇ 10 ਅਤੇ 12 ਸਾਲ ਦੇ ਦੋ ਬੱਚਿਆਂ ਦੀ ਮੌਤ ਹੋ ਗਈ ਸੀ।'' ਧਮਾਕੇ 'ਚ ਜ਼ਖਮੀ ਹੋਏ ਚਾਰ ਹੋਰ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਬਲੋਚਿਸਤਾਨ 'ਚ ਅੱਤਵਾਦੀ ਅਕਸਰ ਸੁਰੱਖਿਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਹਨ।

ਇਹ ਵੀ ਪੜ੍ਹੋ :    UK 'ਚ ਬ੍ਰਿਟਿਸ਼ ਸਿੱਖ ਡਾ: ਅੰਮ੍ਰਿਤਪਾਲ ਸਿੰਘ ਸਮੇਤ 1200 ਲੋਕ ਅਸਾਧਾਰਨ ਪ੍ਰਾਪਤੀਆਂ ਲਈ ਹੋਣਗੇ

ਇਹ ਵੀ ਪੜ੍ਹੋ :    ਸਾਲ 2023 'ਚ ਦੁਨੀਆ ਦੇ Top-500 ਅਮੀਰਾਂ ਦੀ ਜਾਇਦਾਦ ਵਿਚ ਹੋਇਆ ਭਾਰੀ ਵਾਧਾ, ਜਾਣੋ ਕਿੰਨੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur