ਪਾਕਿਸਤਾਨ : ਪੰਜਾਬ ਸੂਬੇ ''ਚ ਲੈਪਟਾਪ ਦੀ ਬੈਟਰੀ ਫਟਣ ਨਾਲ ਲੱਗੀ ਅੱਗ, 2 ਬੱਚਿਆਂ ਦੀ ਮੌਤ
Wednesday, Jun 19, 2024 - 06:20 PM (IST)
ਲਾਹੌਰ (ਭਾਸ਼ਾ)- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਬੁੱਧਵਾਰ ਨੂੰ ਇਕ ਘਰ 'ਚ ਲੈਪਟਾਪ ਦੀ ਬੈਟਰੀ ਫਟਣ ਨਾਲ ਅੱਗ ਲੱਗ ਗਈ। ਜਿਸ 'ਚ 2 ਬੱਚਿਆਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਫੈਸਲਾਬਾਦ ਦੇ ਸ਼ਰੀਫਪੁਰਾ ਇਲਾਕੇ 'ਚ ਵਾਪਰੀ। ਜਿਓ ਨਿਊਜ਼ ਦੀ ਰਿਪੋਰਟ ਅਨੁਸਾਰ, ਘਰ 'ਚ ਅੱਗ ਉਦੋਂ ਲੱਗੀ, ਜਦੋਂ ਲੈਪਟਾਪ ਦੀ ਬੈਟਰੀ ਚਾਰਜ ਕਰਦੇ ਸਮੇਂ ਫੱਟ ਗਈ।
ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੇ ਬਾਅਦ ਘਰ 'ਚ ਰਹਿਣ ਵਾਲੇ 5 ਬੱਚਿਆਂ ਅਤੇ 2 ਔਰਤਾਂ ਸਮੇਤ ਪਰਿਵਾਰ ਦੇ 9 ਜੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਰਿਪੋਰਟ 'ਚ ਕਿਹਾ ਗਿਆ ਹੈ ਕਿ ਬਾਅਦ 'ਚ 2 ਭਰਾ-ਭੈਣਾਂ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਪੰਜਾਬ ਦੀ ਮੁੱਖ ਮੰਤਰੀ ਮਰਿਅਮ ਨਵਾਜ਼ ਨੇ ਬੱਚਿਆਂ ਦੀ ਮੌਤ 'ਤੇ ਦੁੱਖ ਜ਼ਾਹਰ ਕੀਤਾ ਅਤੇ ਸੋਗ ਪੀੜਤ ਪਰਿਵਾਰ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਸੂਬੇ ਦੀ ਸਰਕਾਰ ਦੇ ਬਿਆਨ ਅਨੁਸਾਰ, ਮਰਿਅਮ ਨੇ ਅੱਗ 'ਚ ਜ਼ਖ਼ਮੀ ਹੋਏ ਲੋਕਾਂ ਲਈ ਚੰਗੇ ਇਲਾਜ ਅਤੇ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਦਾ ਆਦੇਸ਼ ਦਿੱਤਾ ਹੈ। ਫੈਸਲਾਬਾਦ ਦੇ ਡਿਪਟੀ ਕਮਿਸ਼ਨਰ ਨੇ ਵੀ ਘਟਨਾ ਦੀ ਜਾਂਚ ਲਈ ਇਕ ਕਮੇਟੀ ਬਣਾਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8