ਦੋ ਪਾਕਿਸਤਾਨੀ ਮੂਲ ਦੇ ਨਾਗਰਿਕ ਗ੍ਰਿਫ਼ਤਾਰ ,ਨਵੇਂ ਸਾਲ ਮੌਕੇ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਸੀ ਯੋਜਨਾ

Saturday, Dec 09, 2023 - 05:02 PM (IST)

ਰੋਮ(ਦਲਵੀਰ ਕੈਂਥ) - ਇਟਲੀ ਦੇ ਬਰੇਸ਼ੀਆ ਇਲਾਕੇ ਦੀ ਪੁਲਸ ਵਲੋਂ ਇੱਕ ਵੱਡੀ ਕਾਰਵਾਈ ਕਰਦੇ ਹੋਏ ਅੱਤਵਾਦ ਅਤੇ ਵੱਖਵਾਦ ਸਬੰਧੀ ਸੋਸਲ ਮੀਡੀਆ ਉਪਰ ਭੜਕਾਊ ਅਤੇ ਇਤਰਾਜਯੋਗ ਸਮੱਗਰੀ ਕਾਰਨ ਦੋ ਪਾਕਿਸਤਾਨੀ ਮੂਲ ਦੇ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਕੁਝ ਹੋਰ ਲੋਕ ਵੀ ਇਸ ਦਾਇਰੇ ਵਿਚ ਆ ਸਕਦੇ ਹਨ ।

ਇਹ ਵੀ ਪੜ੍ਹੋ :     ਮੁਫ਼ਤ 'ਚ Aadhaar ਅਪਡੇਟ ਕਰਨ ਦਾ ਆਖ਼ਰੀ ਮੌਕਾ, ਬਚੇ ਸਿਰਫ਼ ਕੁਝ ਦਿਨ, ਇੰਝ ਆਨਲਾਈਨ ਕਰੋ update

ਪੁਲਸ ਵਿਭਾਗ ਵਲੌ ਪ੍ਰੈਸ ਨਾਲ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਲਗਭਗ ਅਕਤੂਬਰ 2022 ਤੋਂ ਇਹ ਲੋਕ ਸਰਗਰਮ ਸਨ। ਇਕ ਲੰਬੀ ਜਾਂਚ ਅਤੇ ਪੁਖਤਾ ਜਾਣਕਾਰੀ ਦੇ ਚਲਦਿਆਂ ਇਹ ਅਪਰੇਸ਼ਨ ਕੀਤਾ ਗਿਆ ਹੈ । ਇਹ ਲੋਕ ਨਵੇਂ ਸਾਲ ਮੌਕੇ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਸਨ। ਦੂਜੇ ਪਾਸੇ ਕ੍ਰਿਸਮਿਸ ਦੇ ਤਿਉਹਾਰ ਅਤੇ ਨਵੇਂ ਸਾਲ ਦੇ ਸਮੇਂ ਪੂਰੇ ਇਟਲੀ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਏਜੰਸੀਆ ਵਲੌ ਸਖਤ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਜਿਹਾਦ ,ਅਲ ਕਾਇਦਾ ,ਪਲਸਤੀਨ ਇਸਲਾਮਿਕ ਆਦਿ ਦੇ ਨਾਮ ਹੇਠ ਅੱਤਵਾਦ ਦੀਆਂ ਕਾਰਵਾਈਆਂ ਵਿਚ ਸ਼ਾਮਲ ਲੋਕਾਂ ਉਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ।

ਇਹ ਵੀ ਪੜ੍ਹੋ :     ED ਦਾ ਵੱਡਾ ਐਕਸ਼ਨ, ਚੀਨੀ ਕੰਪਨੀ Vivo 'ਤੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਦਾ ਦੋਸ਼

ਇਹ ਵੀ ਪੜ੍ਹੋ :     Hyundai ਦੇ ਗਾਹਕਾਂ ਨੂੰ ਝਟਕਾ, ਕੰਪਨੀ ਨੇ ਕੀਮਤਾਂ ਵਧਾਉਣ ਦਾ ਕੀਤਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News