ਦੋ ਗੁੱਟਾਂ ਵਿਚਾਲੇ ਝਗੜੇ ਮਗਰੋਂ ਹੋਈ ਗੋਲੀਬਾਰੀ, 2 ਲੋਕਾਂ ਦੀ ਮੌਤ, 4 ਜ਼ਖ਼ਮੀ

Tuesday, Jul 12, 2022 - 05:22 PM (IST)

ਦੋ ਗੁੱਟਾਂ ਵਿਚਾਲੇ ਝਗੜੇ ਮਗਰੋਂ ਹੋਈ ਗੋਲੀਬਾਰੀ, 2 ਲੋਕਾਂ ਦੀ ਮੌਤ, 4 ਜ਼ਖ਼ਮੀ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁਜ਼ੱਫਰਾਬਾਦ ਜ਼ਿਲ੍ਹੇ ‘ਚ ਮੰਗਲਵਾਰ ਨੂੰ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਸਥਾਨਕ ਸੂਤਰਾਂ ਤੋਂ ਪ੍ਰਾਪਤ ਰਿਪੋਰਟਾਂ ਦੇ ਅਨੁਸਾਰ, ਦੋ ਵਿਰੋਧੀ ਸਮੂਹਾਂ ਵਿਚਕਾਰ ਝਗੜੇ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ।

ਇਕ ਗੁੱਟ ਨੇ ਦੋਸ਼ ਲਗਾਇਆ ਕਿ ਦੂਜਾ ਗੁੱਟ ਪੁਲਸ ਲਈ ਉਨ੍ਹਾਂ ਦੀ ਜਾਸੂਸੀ ਕਰਦਾ ਹੈ, ਜਿਸ ਨਾਲ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ 2 ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਧੜਿਆਂ ਦੇ ਦੋਸ਼ੀਆਂ ਦੀ ਭਾਲ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।


author

cherry

Content Editor

Related News