ਵੱਡੀ ਖ਼ਬਰ: ਰਿਹਰਸਲ ਦੌਰਾਨ ਆਸਮਾਨ 'ਚ ਆਪਸ 'ਚ ਟਕਰਾਏ ਹੈਲੀਕਾਪਟਰ, 10 ਲੋਕਾਂ ਦੀ ਮੌਤ (ਵੀਡੀਓ)

04/23/2024 10:01:26 AM

ਕੁਆਲਾਲੰਪੁਰ (ਭਾਸ਼ਾ) - ਰਾਇਲ ਮਲੇਸ਼ੀਅਨ ਨੇਵੀ ਪਰੇਡ ਦੀ ਰਿਹਰਸਲ ਦੌਰਾਨ 2 ਹੈਲੀਕਾਪਟਰਾਂ ਦੇ ਹਵਾ ਵਿੱਚ ਟਕਰਾ ਜਾਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਜਲ ਸੈਨਾ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਇਸ ਹਾਦਸੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਕਈ ਹੈਲੀਕਾਪਟਰ ਇਕੱਠੇ ਉਡਾਣ ਭਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ 2 ਹੈਲੀਕਾਪਟਰ ਆਪਸ ਵਿਚ ਟਕਰਾਉਣ ਮਗਰੋਂ ਆਸਮਾਨ ਤੋਂ ਜ਼ਮੀਨ 'ਤੇ ਡਿੱਗ ਜਾਂਦੇ ਹਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਜਹਾਜ਼ਾਂ 'ਚ ਚਾਲਕ ਦਲ ਦੇ ਘੱਟੋ-ਘੱਟ 10 ਮੈਂਬਰ ਸਵਾਰ ਸਨ।

ਇਹ ਵੀ ਪੜ੍ਹੋ: US 'ਚ ਭਾਰਤੀਆਂ ਦਾ ਦਬਦਬਾ, ਸਾਲ 2022 'ਚ 66  ਹਜ਼ਾਰ ਲੋਕਾਂ ਨੂੰ ਮਿਲੀ ਅਮਰੀਕੀ ਨਾਗਰਿਕਤਾ

 

#WATCH Two helicopters collided mid-air during training at the Royal Malaysian Navy base in Lumut…#BREAKING #helicoptero #CRASHOUT #Helicoptercrash #lumut #Malaysian pic.twitter.com/lhrp40eNpc

— Ravi Pandey🇮🇳 (@ravipandey2643) April 23, 2024

ਜਲ ਸੈਨਾ ਨੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੈਲੀਕਾਪਟਰ ਉੱਤਰੀ ਪੇਰਾਕ ਰਾਜ ਵਿੱਚ ਜਲ ਸੈਨਾ ਦੀ 90ਵੀਂ ਵਰ੍ਹੇਗੰਢ ਦੇ ਜਸ਼ਨਾਂ ਦੀ ਤਿਆਰੀ ਵਿੱਚ ਇੱਕ ਨੇਵੀ ਬੇਸ ਵਿੱਚ ਰਿਹਰਸਲ ਵਿੱਚ ਹਿੱਸਾ ਲੈ ਰਹੇ ਸਨ। ਅਗਲੇ ਮਹੀਨੇ ਜਲ ਸੈਨਾ ਦੀ 90ਵੀਂ ਵਰ੍ਹੇਗੰਢ ਹੈ। ਬਿਆਨ ਮੁਤਾਬਕ, ''ਦੋਵਾਂ ਹੈਲੀਕਾਪਟਰਾਂ 'ਚ ਸਵਾਰ ਸਾਰੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।'' ਜਲ ਸੈਨਾ ਨੇ ਬਿਆਨ 'ਚ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਲਈ ਲਾਸ਼ਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ 19 ਸਾਲ ਦੇ 2 ਭਾਰਤੀ ਵਿਦਿਆਰਥੀਆਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

 


cherry

Content Editor

Related News