UAE ''ਚ ਦੋ ਭਾਰਤੀ ਨਾਗਰਿਕਾਂ ਨੂੰ ਦਿੱਤੀ ਗਈ ਫਾਂਸੀ

Thursday, Mar 06, 2025 - 09:49 AM (IST)

UAE ''ਚ ਦੋ ਭਾਰਤੀ ਨਾਗਰਿਕਾਂ ਨੂੰ ਦਿੱਤੀ ਗਈ ਫਾਂਸੀ

ਦੁਬਈ: ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਵਿੱਚ ਦੋ ਭਾਰਤੀ ਨਾਗਰਿਕਾਂ ਨੂੰ ਫਾਂਸੀ ਦੇ ਦਿੱਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਇਸਦੀ ਪੁਸ਼ਟੀ ਕੀਤੀ ਹੈ। ਮੰਤਰਾਲੇ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਫਾਂਸੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਦੋਸ਼ੀ ਠਹਿਰਾਏ ਗਏ ਦੋਵੇਂ ਵਿਅਕਤੀ ਭਾਰਤ ਦੇ ਕੇਰਲਾ ਰਾਜ ਦੇ ਵਸਨੀਕ ਸਨ। ਉਨ੍ਹਾਂ ਦੇ ਨਾਮ ਮੁਹੰਮਦ ਰਿਨਾਸ਼ ਅਰੰਗੀਲੋੱਟੂ ਅਤੇ ਮੁਰਲੀਧਰਨ ਪੇਰੂਮਥੱਟਾ ਵਾਲਾਪਿਲ ਸਨ। ਦੋਵਾਂ ਨੂੰ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਅਤੇ ਮੌਤ ਦੀ ਸਜ਼ਾ ਸੁਣਾਈ ਗਈ। ਯੂ.ਏ.ਈ ਦੀ ਸਰਵਉੱਚ ਅਦਾਲਤ ਕੋਰਟ ਆਫ਼ ਕੇਸੇਸ਼ਨ ਨੇ ਵੀ ਸਜ਼ਾ ਨੂੰ ਬਰਕਰਾਰ ਰੱਖਿਆ। ਇਸ ਤੋਂ ਬਾਅਦ ਦੋਵਾਂ ਨੂੰ ਫਾਂਸੀ ਦੇ ਦਿੱਤੀ ਗਈ।

PunjabKesari

ਯੂ.ਏ.ਈ ਦੇ ਅਧਿਕਾਰੀਆਂ ਨੇ 28 ਫਰਵਰੀ 2025 ਨੂੰ ਭਾਰਤੀ ਦੂਤਘਰ ਨੂੰ ਸੂਚਿਤ ਕੀਤਾ ਕਿ ਦੋਵਾਂ ਨੂੰ ਫਾਂਸੀ ਦੇ ਦਿੱਤੀ ਗਈ ਹੈ। ਦੂਤਘਰ ਅਤੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰੀ ਮ੍ਰਿਤਕਾਂ ਦੇ ਪਰਿਵਾਰਾਂ ਦੇ ਸੰਪਰਕ ਵਿੱਚ ਹਨ ਅਤੇ ਅੰਤਿਮ ਸੰਸਕਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੁਹੰਮਦ ਰਿਨਾਸ਼ ਅਰੰਗੀਲੋੱਟੂ ਨੂੰ ਅਮੀਰਾਤ ਦੇ ਇੱਕ ਨਾਗਰਿਕ ਦੇ ਕਤਲ ਲਈ ਅਤੇ ਮੁਰਲੀਧਰਨ ਪੇਰੂਮਥੱਟਾ ਵਾਲਾਪਿਲ ਨੂੰ ਇੱਕ ਭਾਰਤੀ ਨਾਗਰਿਕ ਦੇ ਕਤਲ ਲਈ ਫਾਂਸੀ ਦਿੱਤੀ ਗਈ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਉੱਤਰ ਪ੍ਰਦੇਸ਼ ਦੇ ਬਾਂਦਾ ਦੀ ਰਹਿਣ ਵਾਲੀ ਇੱਕ ਔਰਤ ਸ਼ਹਿਜ਼ਾਦੀ ਖਾਨ ਨੂੰ 15 ਫਰਵਰੀ ਨੂੰ ਯੂ.ਏ.ਈ ਵਿੱਚ ਫਾਂਸੀ ਦੇ ਦਿੱਤੀ ਗਈ ਸੀ। 33 ਸਾਲਾ ਸ਼ਹਿਜ਼ਾਦੀ 'ਤੇ ਚਾਰ ਮਹੀਨੇ ਦੇ ਬੱਚੇ ਦੀ ਹੱਤਿਆ ਦਾ ਦੋਸ਼ ਸੀ। ਉਹ ਦੋ ਸਾਲ ਦੁਬਈ ਜੇਲ੍ਹ ਵਿੱਚ ਰਹੀ। ਅਦਾਲਤ ਨੇ ਉਸਨੂੰ ਚਾਰ ਮਹੀਨੇ ਪਹਿਲਾਂ ਮੌਤ ਦੀ ਸਜ਼ਾ ਸੁਣਾਈ ਸੀ। ਉਸਨੂੰ ਫਾਂਸੀ ਦੇਣ ਤੋਂ ਬਾਅਦ ਪਰਿਵਾਰ ਨੂੰ ਸੂਚਿਤ ਕੀਤਾ ਗਿਆ। ਇਸ ਕਾਰਨ ਯੂ.ਏ.ਈ ਵਿੱਚ ਭਾਰਤੀਆਂ ਨੂੰ ਮੌਤ ਦੀ ਸਜ਼ਾ ਦਾ ਮੁੱਦਾ ਭਾਰਤ ਵਿੱਚ ਚਰਚਾ ਦਾ ਵਿਸ਼ਾ ਹੈ। ਵਿਦੇਸ਼ਾਂ ਵਿੱਚ ਮੌਤ ਦੀ ਸਜ਼ਾ ਪਾਉਣ ਵਾਲੇ ਭਾਰਤੀਆਂ ਦੀ ਗਿਣਤੀ ਸਭ ਤੋਂ ਵੱਧ ਸੰਯੁਕਤ ਅਰਬ ਅਮੀਰਾਤ ਵਿੱਚ ਹੈ। ਭਾਰਤ ਦੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ 13 ਫਰਵਰੀ ਨੂੰ ਰਾਜ ਸਭਾ ਨੂੰ ਦੱਸਿਆ ਸੀ ਕਿ ਯੂ.ਏ.ਈ ਵਿੱਚ 29 ਭਾਰਤੀ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News