ਅਮਰੀਕਾ ''ਚ ਨਸ਼ਾ ਤਸਕਰੀ ਦੇ ਦੋਸ਼ ''ਚ ਦੋ ਭਾਰਤੀ ਗ੍ਰਿਫ਼ਤਾਰ

Friday, Aug 02, 2024 - 10:30 AM (IST)

ਅਮਰੀਕਾ ''ਚ ਨਸ਼ਾ ਤਸਕਰੀ ਦੇ ਦੋਸ਼ ''ਚ ਦੋ ਭਾਰਤੀ ਗ੍ਰਿਫ਼ਤਾਰ

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਦੋ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਇਕ ਕਰੋੜ ਅਮਰੀਕੀ ਡਾਲਰ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਨਿਆਂ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਨਿਆਂ ਵਿਭਾਗ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸਿਮਰਨਜੀਤ ਸਿੰਘ (28) ਅਤੇ ਗੁਸਿਮਰਤ ਸਿੰਘ (19) ਵਜੋਂ ਹੋਈ ਹੈ ਅਤੇ ਉਹ ਫਰਿਜ਼ਨੋ, ਕੈਲੀਫੋਰਨੀਆ ਦੇ ਰਹਿਣ ਵਾਲੇ ਸਨ। 

ਪੜ੍ਹੋ ਇਹ ਅਹਿਮ ਖ਼ਬਰ-ਪੰਨੂ ਹੱਤਿਆ ਸਾਜਿਸ਼ ਮਾਮਲਾ : ਅਮਰੀਕਾ ਨੂੰ ਭਾਰਤ ਤੋਂ ਜਲਦ ਜਵਾਬਦੇਹੀ ਦੀ ਉਮੀਦ

ਉਨ੍ਹਾਂ ਦੱਸਿਆ ਕਿ ਭਾਰਤੀ ਨਾਗਰਿਕਾਂ 'ਤੇ ਨਸ਼ਾ ਤਸਕਰੀ ਦੇ ਦੋਸ਼ ਹਨ। ਮੁਲਜ਼ਮਾਂ ਨੂੰ 29 ਜੁਲਾਈ ਨੂੰ ਬੋਸਟਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਰਿਮਾਂਡ ’ਤੇ ਭੇਜ ਦਿੱਤਾ ਗਿਆ। ਦੋ ਭਾਰਤੀ ਨਾਗਰਿਕਾਂ ਨੂੰ ਸਥਾਨਕ ਪੁਲਸ ਨੇ ਇੱਕ ਟਰੈਕਟਰ ਵਿੱਚੋਂ 400 ਕਿਲੋਗ੍ਰਾਮ ਤੋਂ ਵੱਧ ਕੋਕੀਨ ਬਰਾਮਦ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਕੋਕੀਨ ਦੀ ਕੀਮਤ ਲਗਭਗ 1.05 ਕਰੋੜ ਅਮਰੀਕੀ ਡਾਲਰ ਹੈ। ਅਮਰੀਕਾ ਵਿਚ ਡਰੱਗ ਤਸਕਰੀ ਦੇ ਦੋਸ਼ੀ ਪਾਏ ਜਾਣ 'ਤੇ ਵੱਧ ਤੋਂ ਵੱਧ 20 ਸਾਲ ਅਤੇ ਘੱਟ ਤੋਂ ਘੱਟ ਤਿੰਨ ਸਾਲ ਦੀ ਸਜ਼ਾ ਹੈ। ਨਾਲ ਹੀ 10 ਲੱਖ ਅਮਰੀਕੀ ਡਾਲਰ ਤੱਕ ਦੇ ਜੁਰਮਾਨੇ ਦੀ ਵਿਵਸਥਾ ਵੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News