ਅਮਰੀਕਾ ਤੋਂ ਦੋ ਹੋਰ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ
Thursday, Mar 20, 2025 - 09:38 AM (IST)

ਨਿਊਯਾਰਕ (ਰਾਜ ਗੋਗਨਾ)- ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ-ਗੁਜਰਾਤੀ ਦਿਗਵਿਜੇ ਚੌਹਾਨ ਅਤੇ ਹੇਮਲ ਪਟੇਲ ਜੋ ਪਿਛਲੇ 12 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ, ਹੁਣ ਆਈ.ਸੀ.ਈ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਆਈ.ਸੀ.ਈ ਨੇ ਵਿਦਿਆਰਥੀ ਵੀਜ਼ੇ 'ਤੇ ਅਮਰੀਕਾ ਗਏ ਦੋ ਗੁਜਰਾਤੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿੰਨਾਂ 'ਚ 23 ਸਾਲਾ ਦਿਗਵਿਜੇ ਸਿੰਘ ਚੌਹਾਨ ਅਤੇ 26 ਸਾਲਾ ਹੇਮਲ ਪਟੇਲ ਨੂੰ ਪਿਛਲੇ ਸਾਲ ਪੈਨਸਿਲਵੇਨੀਆ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ 'ਤੇ ਇੱਕ ਜੋੜੇ ਤੋਂ 24,000 ਹਜ਼ਾਰ ਡਾਲਰ ਦੀ ਫਿਰੌਤੀ ਲੈਣ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਸੀ।
ਲੇਬਨਾਨ ਕਾਉਂਟੀ ਦੇ ਜ਼ਿਲ੍ਹਾ ਅਟਾਰਨੀ ਪੀਅਰੇ ਹੇਸ ਗ੍ਰਾਫ ਨੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਦੋਵਾਂ ਮੁਲਜ਼ਮਾਂ ਵੱਲੋਂ ਆਪਣੇ ਅਪਰਾਧ ਕਬੂਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਦੀ ਕਾਰਵਾਈ ਕੀਤੀ ਗਈ ਹੈ। ਦੋਵੇਂ ਮੁਲਜ਼ਮਾਂ ਦੇ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਹੋਮਲੈਂਡ ਸਿਕਿਓਰਿਟੀ ਇਨਵੈਸਟੀਗੇਸ਼ਨਜ਼ ਨੇ ਹਿਰਾਸਤ ਵਿੱਚ ਲੈ ਲਿਆ। ਦਿਗਵਿਜੈ ਅਤੇ ਹੈਮਲ ਪਟੇਲ ਨੂੰ ਜਨਵਰੀ 2024 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਜੇਲ੍ਹ ਵਿੱਚ ਹਨ। ਉਨ੍ਹਾਂ ਦੇ ਵਕੀਲ ਅਨੁਸਾਰ ਦੋਵੇਂ F1 ਵਿਦਿਆਰਥੀ ਵੀਜ਼ੇ 'ਤੇ ਅਮਰੀਕਾ ਵਿੱਚ ਸਨ ਪਰ ਹੁਣ ਉਨ੍ਹਾਂ ਨੂੰ ਉਨ੍ਹਾਂ ਦੇਸ਼ਾਂ ਵਿੱਚ ਭੇਜ ਦਿੱਤਾ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ-ਸੁਫ਼ਨਿਆਂ ਦੇ ਦੇਸ਼ ਕੈਨੇਡਾ 'ਚ ਹੋ ਰਹੀ ਲੁੱਟ, ਭਾਰਤੀ ਵਿਦਿਆਰਥੀ ਨੇ ਦੱਸੀ ਕੌੜੀ ਸੱਚਾਈ
ਦੋਵਾਂ ਨੇ ਉਨ੍ਹਾਂ ਲੋਕਾਂ ਤੋਂ ਲਏ ਗਏ 24,000 ਡਾਲਰ ਵਾਪਸ ਕਰਨ ਦੀ ਇੱਛਾ ਵੀ ਪ੍ਰਗਟਾਈ ਜਿਨ੍ਹਾਂ 'ਤੇ ਉਨ੍ਹਾਂ 'ਤੇ ਦੋਸ਼ ਲਗਾਏ ਗਏ ਸਨ ਅਤੇ ਚੋਰੀ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਲਈ ਦੋਸ਼ੀ ਮੰਨਿਆ। ਲੇਬਨਾਨ ਕਾਉਂਟੀ ਦੇ ਜ਼ਿਲ੍ਹਾ ਅਟਾਰਨੀ ਨੇ ਇਹ ਵੀ ਕਿਹਾ ਕਿ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਲੋਕਾਂ ਵੱਲੋਂ ਦੇਸ਼ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਪ੍ਰਵਿਰਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।