ਜਦੋਂ ਦੋ ਨਵਜੰਮੇ ਬੱਚਿਆਂ ਨੂੰ ਗਲਤੀ ਨਾਲ ਲਗਾਈ ਗਈ ਕੋਰੋਨਾ ਵੈਕਸੀਨ, ਹੋਇਆ ਬੁਰਾ ਹਾਲ
Monday, Dec 06, 2021 - 01:15 PM (IST)
ਬ੍ਰਾਸੀਲੀਆ (ਏਐੱਨਆਈ): ਗਲੋਬਲ ਪੱਧਰ 'ਤੇ ਕੋਰੋਨਾ ਮਹਾਮਾਰੀ ਦਾ ਕਹਿਰ ਜਾਰੀ ਹੈ। ਇਸ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਸੁਰੱਖਿਅਤ ਉਪਾਅ ਹੈ। ਹਾਲ ਹੀ ਵਿਚ ਬ੍ਰਾਜ਼ੀਲ 'ਚ ਦੋ ਨਵਜੰਮੇ ਬੱਚਿਆਂ ਨੂੰ ਗਲਤੀ ਨਾਲ ਕੋਰੋਨਾ ਵੈਕਸੀਨ ਲਗਾ ਦਿੱਤੀ ਗਈ। ਇਸ ਮਗਰੋਂ ਦੋਹਾਂ ਬੱਚਿਆਂ ਦੀ ਹਾਲਤ ਖਰਾਬ ਹੋ ਗਈ। ਬ੍ਰਾਜ਼ੀਲ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਵੈਕਸੀਨ ਦੀ ਖੁਰਾਕ ਦੇਣ ਤੋਂ ਬਾਅਦ ਬੱਚਿਆਂ ਨੂੰ ਹਸਪਤਾਲ 'ਚ ਦਾਖਲ ਕਰਾਉਣ ਦੀ ਨੌਬਤ ਤੱਕ ਆ ਗਈ। ਅਸਲ ਵਿਚ ਦੋ ਮਹੀਨੇ ਦੀ ਇਕ ਬੱਚੀ ਅਤੇ ਚਾਰ ਮਹੀਨੇ ਦੇ ਇਕ ਬੇਬੀ ਬੁਆਏ ਨੂੰ ਡਿਪਥੀਰੀਆ, ਟੈਟਨਸ (ਖੰਘ), ਪਰਟੂਸਿਸ (ਖੰਘ) ਅਤੇ ਹੈਪੇਟਾਈਟਸ ਬੀ ਦੇ ਵਿਰੁੱਧ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਬਜਾਏ ਫਾਈਜ਼ਰ ਦੀ ਕੋਵਿਡ-19 ਵੈਕਸੀਨ ਲਗਾ ਦਿੱਤੀ ਗਈ। UOL ਮੀਡੀਆ ਆਉਟਲੇਟ ਨੇ ਐਤਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
ਦੋਹਾਂ ਬੱਚਿਆਂ ਨੂੰ ਫਾਈਜ਼ਰ ਵੈਕਸੀਨ ਦੀ ਗੰਭੀਰ ਪ੍ਰਤੀਕ੍ਰਿਆ ਹੋਈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਾਉਣਾ ਪਿਆ। ਵੈਕਸੀਨ ਲਗਾਉਣ ਵਾਲੀ ਨਰਸ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨਿਕ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਫਾਈਜ਼ਰ ਵੈਕਸੀਨ ਨੂੰ ਕਈ ਦੇਸ਼ਾਂ ਵਿੱਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਮਨਜ਼ੂਰੀ ਦਿੱਤੀ ਗਈ ਹੈ। ਬ੍ਰਾਜ਼ੀਲ ਦੇ ਸਿਹਤ ਰੈਗੂਲੇਟਰ ਅਨਵੀਸਾ ਨੇ ਜੂਨ ਵਿੱਚ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ Pfizer/BioEntech COVID-19 ਵੈਕਸੀਨ ਨੂੰ ਮਨਜ਼ੂਰੀ ਦਿੱਤੀ ਸੀ।ਇਸ ਤੋਂ ਪਹਿਲਾਂ ਅਨਵੀਸਾ ਨੇ ਦੱਸਿਆ ਸੀ ਕਿ ਉਸ ਦੇ ਸੀਨੀਅਰ ਪ੍ਰਬੰਧਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਪੜ੍ਹੋ ਇਹ ਅਹਿਮ ਖਬਰ -ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ 'ਚ ਓਮੀਕਰੋਨ ਵੈਰੀਐਂਟ ਦੇ ਕਮਿਊਨਿਟੀ ਮਾਮਲਿਆਂ ਦੀ ਪੁਸ਼ਟੀ
ਉਨ੍ਹਾਂ ਦਾ ਕਹਿਣਾ ਹੈ ਕਿ ਧਮਕੀ 'ਚ ਕਿਹਾ ਗਿਆ ਸੀ ਕਿ ਜੇਕਰ ਬੱਚਿਆਂ ਨੂੰ ਟੀਕਾਕਰਨ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ। ਅਨਵੀਸਾ ਨੇ ਇਸ ਬਾਰੇ ਪੁਲਸ ਅਤੇ ਸਰਕਾਰੀ ਵਕੀਲਾਂ ਨੂੰ ਸੂਚਿਤ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਬ੍ਰਾਜ਼ੀਲ 'ਚ ਵੈਕਸੀਨ ਦੇਣ ਦੀ ਰਫਤਾਰ ਬਹੁਤ ਹੌਲੀ ਸੀ ਪਰ ਹੁਣ ਦੇਸ਼ ਨੇ ਕਾਫੀ ਸੁਧਾਰ ਕੀਤਾ ਹੈ ਅਤੇ ਬ੍ਰਾਜ਼ੀਲ 'ਚ ਟੀਕਾਕਰਨ ਦੀ ਮਨਜ਼ੂਰੀ ਦੀ ਦਰ ਦੁਨੀਆ 'ਚ ਸਭ ਤੋਂ ਜ਼ਿਆਦਾ ਹੋ ਗਈ ਹੈ।