ਅਮਰੀਕਾ ਦੇ ਵਰਜੀਨੀਆ ‘ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ ਤੇ ਪੰਜ ਜ਼ਖ਼ਮੀ
Monday, Sep 05, 2022 - 02:09 PM (IST)

ਵਾਸ਼ਿੰਗਟਨ (ਵਾਰਤਾ) ਅਮਰੀਕਾ ਦੇ ਪੂਰਬੀ ਸੂਬੇ ਵਰਜੀਨੀਆ ਦੇ ਨਾਰਫੋਕ ਵਿਚ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਐਤਵਾਰ ਅੱਧੀ ਰਾਤ ਨੂੰ ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਲੱਗਣ ਨਾਲ ਚਾਰ ਔਰਤਾਂ ਅਤੇ ਤਿੰਨ ਪੁਰਸ਼ ਜ਼ਖਮੀ ਹੋਏ ਹਨ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ: ਪੰਜਾਬੀ ਮੂਲ ਦੇ ਤਿੰਨ ਸ਼ੱਕੀ ਵਿਅਕਤੀਆਂ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼, ਪੁਲਸ ਵੱਲੋਂ ਭਾਲ ਜਾਰੀ
ਇਸ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋ ਦੀ ਮੌਤ ਹੋ ਗਈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਇਸ ਸਬੰਧੀ ਲੋਕਾਂ ਤੋਂ ਜਾਣਕਾਰੀ ਮੰਗੀ ਹੈ।ਗਨ ਵਾਇਲੈਂਸ ਆਰਕਾਈਵ ਦੇ ਤਾਜ਼ਾ ਅੰਕੜਿਆਂ ਅਨੁਸਾਰ ਇਸ ਸਾਲ ਹੁਣ ਤੱਕ ਅਮਰੀਕਾ ਵਿੱਚ ਘੱਟੋ-ਘੱਟ 458 ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।