ਪਾਕਿਸਤਾਨ 'ਚ ਸੁਤੰਤਰਤਾ ਦਿਵਸ ਦਾ ਜਸ਼ਨ ਪਿਆ ਫਿੱਕਾ, ਹਵਾਈ ਫਾਈਰਿੰਗ 'ਚ 2 ਲੋਕਾਂ ਦੀ ਮੌਤ, 80 ਤੋਂ ਵਧੇਰੇ ਜ਼ਖ਼ਮੀ
Tuesday, Aug 15, 2023 - 09:43 AM (IST)
ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿਚ ਸੋਮਵਾਰ ਨੂੰ 77ਵੇਂ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਦੌਰਾਨ ਨਿਵਾਸੀਆਂ ਵਲੋਂ ਕੀਤੀ ਗੋਲੀਬਾਰੀ ਦੀਆਂ ਵੱਖ-ਵੱਖ ਘਟਨਾਵਾਂ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 85 ਹੋਰ ਜ਼ਖ਼ਮੀ ਹੋ ਗਏ। ਪੁਲਸ ਅਤੇ ਹਸਪਤਾਲ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਕਰਾਚੀ ਪੁਲਸ ਨੇ ਮੀਡੀਆ ਨੂੰ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ ਪੁਰਸ਼ ਅਤੇ ਇੱਕ ਔਰਤ ਸ਼ਾਮਲ ਹੈ। ਸੁਤੰਤਰਤਾ ਦਿਵਸ ਦੇ ਜਸ਼ਨ ਦੌਰਾਨ ਅਣਪਛਾਤੇ ਲੋਕਾਂ ਨੇ ਹਵਾ ਵਿੱਚ ਗੋਲੀਆਂ ਚਲਾਈਆਂ।
ਪੁਲਸ ਨੇ ਦੱਸਿਆ ਕਿ ਔਰਤ ਨੂੰ ਉਸ ਸਮੇਂ ਗੋਲੀ ਲੱਗੀ, ਜਦੋਂ ਉਹ ਮੋਟਰਸਾਈਕਲ 'ਤੇ ਜਾ ਰਹੀ ਸੀ, ਜਦੋਂ ਕਿ ਪੁਰਸ਼ ਨੂੰ ਉਸ ਸਮੇਂ ਗੋਲੀ ਲੱਗ, ਜਦੋਂ ਉਹ ਆਪਣੇ ਘਰ ਦੀ ਛੱਤ 'ਤੇ ਸੌਂ ਰਿਹਾ ਸੀ। ਜ਼ਖ਼ਮੀਆਂ ਦਾ ਇਲਾਜ ਸ਼ਹਿਰ ਦੇ ਤਿੰਨ ਵੱਡੇ ਹਸਪਤਾਲਾਂ ਵਿੱਚ ਚੱਲ ਰਿਹਾ ਹੈ ਅਤੇ ਜਿਨ੍ਹਾਂ ਦੇ ਸਿਰ ਵਿੱਚ ਗੋਲੀਆਂ ਲੱਗੀਆਂ ਹਨ, ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਨੇ ਸ਼ਹਿਰ ਵਿਚ ਹਵਾ ਵਿਚ ਗੋਲੀਬਾਰੀ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਹੁਕਮਾਂ ਦੀ ਉਲੰਘਣਾ ਕਰਦੇ ਹਨ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ।
ਇਹ ਵੀ ਪੜ੍ਹੋ: ਗੁਰਪਤਵੰਤ ਪੰਨੂ ਦੇ ਨਾਪਾਕ ਇਰਾਦੇ, ਆਜ਼ਾਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਉਕਸਾਉਣ ਦੀ ਕੋਸ਼ਿਸ਼
ਸੁਤੰਤਰਤਾ ਦਿਵਸ ਤੋਂ ਇਕ ਦਿਨ ਪਹਿਲਾਂ ਮੀਡੀਆ ਨਾਲ ਗੱਲ ਕਰਦੇ ਹੋਏ ਕਰਾਚੀ ਦੇ ਡਿਪਟੀ ਸੁਪਰਡੈਂਟ ਆਫ ਪੁਲਸ ਸਈਅਦ ਹਸਨੈਨ ਹੈਦਰ ਨੇ ਕਿਹਾ ਕਿ ਇਕ ਪਹੀਆ ਵਾਹਨ ਚਲਾਉਣ, ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਹਵਾਈ ਫਾਇਰਿੰਗ ਨੂੰ ਰੋਕਣ ਲਈ ਇਕ ਵਿਸ਼ੇਸ਼ ਦਸਤੇ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੋਲੀਬਾਰੀ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੌਂਗ ਡੈਮ ਤੋਂ ਫਿਰ ਛੱਡਿਆ ਗਿਆ ਹਜ਼ਾਰਾਂ ਕਿਊਸਿਕ ਪਾਣੀ, ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।