ਪੈਰਿਸ ''ਚ ਹਮਲਾਵਰ ਨੇ ਲੋਕਾਂ ''ਤੇ ਚਾਕੂ ਨਾਲ ਕੀਤਾ ਹਮਲਾ, 2 ਦੀ ਮੌਤ
Sunday, May 13, 2018 - 02:15 AM (IST)

ਪੈਰਿਸ— ਫਰਾਂਸ ਦੀ ਰਾਜਧਾਨੀ ਪੈਰਿਸ 'ਚ ਇਕ ਹਮਲਾਵਰ ਨੇ ਕੁਝ ਲੋਕਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ ਹੋ ਗਏ ਹਨ। ਇਹ ਘਟਨਾ ਮੱਧ ਪੈਰਿਸ 'ਚ ਵਾਪਰੀ। ਬੀ.ਐੱਫ.ਐੱਮ. ਟੀ.ਵੀ. ਦੀ ਰਿਪੋਰਟ ਮੁਤਾਬਕ ਮੌਕੇ 'ਤੇ ਪਹੁੰਚੀ ਪੁਲਸ ਨੇ ਹਮਲਾਵਰ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਇਕ ਪੁਲਸ ਸੂਤਰ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਨੇ ਇਸ ਹਮਲੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।