ਦੱਖਣੀ ਆਸਟ੍ਰੇਲੀਆ 'ਚ ਛੋਟਾ ਜਹਾਜ਼ ਹਾਦਸਾਗ੍ਰਸਤ, ਦੋ ਲੋਕਾਂ ਦੀ ਮੌਤ
Monday, Oct 09, 2023 - 12:20 PM (IST)
ਕੈਨਬਰਾ (ਯੂ. ਐੱਨ. ਆਈ.) ਦੱਖਣੀ ਆਸਟ੍ਰੇਲੀਆ ਵਿਚ ਇਕ ਹਲਕੇ ਜਹਾਜ਼ ਦੇ ਕਰੈਸ਼ ਹੋਣ ਕਾਰਨ ਪਾਇਲਟ ਅਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ। ਇਹ ਜਾਣਕਾਰੀ ਸੋਮਵਾਰ ਨੂੰ ਸਥਾਨਕ ਮੀਡੀਆ ਨੇ ਦਿੱਤੀ। ਦੱਖਣੀ ਆਸਟ੍ਰੇਲੀਆ ਪੁਲਸ ਨੇ ਸੋਮਵਾਰ ਨੂੰ ਹਾਦਸੇ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਨੂੰ ਹੋਏ ਇਸ ਹਾਦਸੇ 'ਚ ਪਾਇਲਟ ਦੇ 24 ਸਾਲਾ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਨੂੰ ਜ਼ਖਮੀ ਹਾਲਤ 'ਚ ਰਾਇਲ ਐਡੀਲੇਡ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਨਾਲ ਚੱਲ ਰਹੇ ਤਣਾਅ ਨੂੰ ਲੈ ਕੇ ਕੈਨੇੇਡੀਅਨ PM ਦਾ ਤਾਜ਼ਾ ਬਿਆਨ ਆਇਆ ਸਾਹਮਣੇ
ਪਿਤਾ-ਪੁੱਤਰ ਦੀ ਜੋੜੀ ਸੇਸਨਾ ਲਾਈਟ ਏਅਰਕ੍ਰਾਫਟ ਉਡਾ ਰਹੀ ਸੀ ਜਦੋਂ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਸ਼ਾਮ 4 ਵਜੇ ਐਡੀਲੇਡ ਤੋਂ ਲਗਭਗ 200 ਕਿਲੋਮੀਟਰ ਉੱਤਰ ਵਿਚ ਕ੍ਰਿਸਟਲ ਬਰੂਕ ਦੇ ਛੋਟੇ ਜਿਹੇ ਕਸਬੇ ਕੋਲ ਇਕ ਖੇਤ ਵਿਚ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਆਸਟ੍ਰੇਲੀਅਨ ਟਰਾਂਸਪੋਰਟ ਸੇਫਟੀ ਬਿਊਰੋ (ਏ.ਟੀ.ਐੱਸ.ਬੀ.) ਦੇ ਜਾਂਚਕਰਤਾ ਜਹਾਜ਼ ਦੇ ਸੰਚਾਲਨ, ਰੱਖ-ਰਖਾਅ ਅਤੇ ਇੰਜੀਨੀਅਰਿੰਗ ਵਿੱਚ ਮਾਹਰ ਹਨ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਐਤਵਾਰ ਨੂੰ ਇੱਕ ਬਿਆਨ ਵਿੱਚ ATSB ਨੇ ਘਟਨਾ ਸਬੰਧੀ ਜਾਣਕਾਰੀ ਲਈ ਗਵਾਹਾਂ ਜਾਂ ਲੋਕਾਂ ਨੂੰ ਸਾਹਮਣੇ ਆਉਣ ਦੀ ਅਪੀਲ ਕੀਤੀ। ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਦੀਆਂ ਸੜਕਾਂ ਸੋਮਵਾਰ ਨੂੰ ਬੰਦ ਰਹੀਆਂ ਅਤੇ ਲੋਕਾਂ ਨੂੰ ਹਾਦਸੇ ਵਾਲੀ ਥਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।