ਵਾਸ਼ਿੰਗਟਨ ''ਚ ਸੀਨੀਅਰ ਸਿਟੀਜ਼ਨ ਸੈਂਟਰ ਦੇ ਸਾਹਮਣੇ ਗੋਲੀਬਾਰੀ ''ਚ 2 ਲੋਕਾਂ ਦੀ ਮੌਤ

Thursday, Aug 25, 2022 - 09:31 AM (IST)

ਵਾਸ਼ਿੰਗਟਨ ''ਚ ਸੀਨੀਅਰ ਸਿਟੀਜ਼ਨ ਸੈਂਟਰ ਦੇ ਸਾਹਮਣੇ ਗੋਲੀਬਾਰੀ ''ਚ 2 ਲੋਕਾਂ ਦੀ ਮੌਤ

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿਚ ਸੀਨੀਅਰ ਸਿਟੀਜ਼ਨ ਸੈਂਟਰ ਦੇ ਸਾਹਮਣੇ ਬੁੱਧਵਾਰ ਨੂੰ ਹੋਈ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਘਟਨਾ ਸਥਾਨ ਦੇ ਆਲੇ-ਦੁਆਲੇ ਕਈ ਸਕੂਲ ਹਨ।

ਮੈਟਰੋਪੋਲੀਟਨ ਪੁਲਸ ਵਿਭਾਗ ਨੇ ਕਿਹਾ ਕਿ ਵਾਸ਼ਿੰਗਟਨ ਦੇ ਟ੍ਰਕਸਟਨ ਸਰਕਲ ਵਿੱਚ ਇੱਕ ਸੀਨੀਅਰ ਸਿਟੀਜ਼ਨ ਸੈਂਟਰ ਦੇ ਸਾਹਮਣੇ ਬੁੱਧਵਾਰ ਨੂੰ ਗੋਲੀਬਾਰੀ ਹੋਈ। ਕਾਰਜਕਾਰੀ ਸਹਾਇਕ ਪੁਲਸ ਮੁਖੀ ਐਸ਼ਨ ਬੈਨੇਡਿਕਟ ਨੇ ਦੱਸਿਆ ਕਿ ਦੁਪਹਿਰ ਕਰੀਬ 1 ਵਜੇ (ਸਥਾਨਕ ਸਮੇਂ ਅਨੁਸਾਰ) ਸੀਨੀਅਰ ਸਿਟੀਜ਼ਨ ਸੈਂਟਰ ਦੇ ਸਾਹਮਣੇ ਇੱਕ ਕਾਲੇ ਰੰਗ ਦੀ ਐਸਯੂਵੀ ਖੜ੍ਹੀ ਹੋਈ ਅਤੇ ਦੋ ਆਦਮੀ ਬਾਹਰ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ ਕੁੱਲ 5 ਲੋਕਾਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ 'ਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਬੈਨੇਡਿਕਟ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


author

cherry

Content Editor

Related News