ਅਮਰੀਕਾ ਦੇ ਆਇਓਵਾ ''ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

Monday, Apr 11, 2022 - 11:07 AM (IST)

ਅਮਰੀਕਾ ਦੇ ਆਇਓਵਾ ''ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

ਵਾਸ਼ਿੰਗਟਨ (ਵਾਰਤਾ): ਅਮਰੀਕਾ ਦੇ ਆਇਓਵਾ ਸੂਬੇ ਦੇ ਇਕ ਨਾਈਟ ਕਲੱਬ ਵਿਚ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਰਿਪੋਰਟ ਦਿੱਤੀ। ਸਥਾਨਕ ਮੀਡੀਆ ਸਟੇਸ਼ਨ ਡਬਲਯੂਐਚਓ 13 ਨੇ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਡਾਊਨਟਾਊਨ ਸੀਡਰ ਰੈਪਿਡਜ਼ ਦੇ ਤੱਬੂ ਨਾਈਟ ਕਲੱਬ ਅਤੇ ਲਾਉਂਜ ਵਿੱਚ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ 0127 ਵਜੇ ਗੋਲੀਬਾਰੀ ਦੀ ਘਟਨਾ ਵਾਪਰੀ। 

ਪੜ੍ਹੋ ਇਹ ਅਹਿਮ ਖ਼ਬਰ- ਰਾਸ਼ਟਰਪਤੀ ਚੋਣ ਦੇ ਪਹਿਲੇ ਪੜਾਅ 'ਚ ਜਿੱਤੇ ਮੈਕਰੋਂ 

ਪੁਲਸ ਮੁਤਾਬਕ ਇਸ ਘਟਨਾ 'ਚ ਦੋ ਲੋਕਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਜਦਕਿ 10 ਹੋਰ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਲਿਜਾਇਆ ਗਿਆ। ਮੀਡੀਆ ਮੁਤਾਬਕ ਪੁਲਸ ਨੇ ਅਜੇ ਤੱਕ ਸ਼ੱਕੀ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ ਅਤੇ ਨਾ ਹੀ ਇਸ ਮਾਮਲੇ ਵਿੱਚ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


author

Vandana

Content Editor

Related News