ਯੂਕਰੇਨ : ਗੋਲੀਬਾਰੀ ''ਚ ਦੋ ਲੋਕਾਂ ਦੀ ਮੌਤ

02/13/2022 3:50:27 PM

ਕੀਵ (ਵਾਰਤਾ): ਯੂਕਰੇਨ ਦੇ ਦੋਨੇਤਸਕ ਖੇਤਰ ਵਿਚ ਐਤਵਾਰ ਨੂੰ ਇਕ ਕੈਫੇ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ ਦੋ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ।

ਪੜ੍ਹੋ ਇਹ ਅਹਿਮ ਖ਼ਬਰ- ਯੂਕਰੇਨ ਦੀ ਸਥਿਤੀ ਖਤਰਨਾਕ ਪੜਾਅ 'ਤੇ : ਸਕੌਟ ਮੌਰੀਸਨ

 ਪੁਲਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਦੋਨੇਸਤਕ ਪੁਲਸ ਨੇ ਇੱਕ ਕੈਫੇ ਵਿੱਚ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਘਟਨਾ ਸ਼ਹਿਰ ਕੇ ਹਰਨੀਤਨੇ ਵਿਚ ਵਾਪਰੀ। ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦੋਂਕਿ ਹੋਰ ਦੋ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਪੁਲਸ ਦੇ ਅਨੁਸਾਰ ਗੋਲੀਬਾਰੀ ਉਸ ਸਮੇਂ ਹੋਈ ਜਦੋਂ ਕੈਫੇ ਵਿੱਚ ਲੋਕ ਮੌਜੂਦ ਸਨ। ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ- ਨੇਪਾਲ ਦੇ ਮੁੱਖ ਜੱਜ ਖ਼ਿਲਾਫ਼ ਮਹਾਦੋਸ਼ ਪ੍ਰਸਤਾਵ ਕੀਤਾ ਗਿਆ ਦਰਜ


Vandana

Content Editor

Related News