ਪਾਕਿਸਤਾਨ ''ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ

Wednesday, Oct 02, 2024 - 06:06 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਵਿਚ ਪੋਲੀਓ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਸਾਲ ਦੇਸ਼ ਵਿਚ ਪੋਲੀਓ ਦੇ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ। ਇਸ ਨਾਲ ਪੋਲੀਓ ਵਾਇਰਸ ਦੇ ਖਾਤਮੇ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਾ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਮੀਡੀਆ ਦੀਆਂ ਖਬਰਾਂ ਤੋਂ ਮਿਲੀ। 'ਡਾਨ' ਅਖ਼ਬਾਰ ਦੀ ਖਬਰ ਮੁਤਾਬਕ ਪਾਕਿਸਤਾਨ ਦੇ ਸਿੰਧ ਸੂਬੇ 'ਚ ਪੋਲੀਓ ਦੇ ਤਾਜ਼ਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: ਬੱਚੇ ਨੂੰ ਝੂਲੇ 'ਤੇ ਲੈ ਗਈ ਸੀ ਮਾਂ, ਪੈ ਗਿਆ ਦਿਲ ਦਾ ਦੌਰਾ!

ਇਸ ਅਨੁਸਾਰ ਇੱਕ 7 ਸਾਲ ਦੀ ਬੱਚੀ ਅਤੇ ਇੱਕ 12 ਮਹੀਨੇ ਦਾ ਇਕ ਬੱਚਾ ਪੋਲੀਓ ਤੋਂ ਪੀੜਤ ਪਾਇਆ ਗਿਆ ਹੈ। ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਵਿਖੇ ਪੋਲੀਓ ਖਾਤਮੇ ਲਈ ਖੇਤਰੀ ਸੰਦਰਭ ਪ੍ਰਯੋਗਸ਼ਾਲਾ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਕਰਾਚੀ ਪੂਰਬ ਅਤੇ ਸੁਜ਼ਵਾਲ ਜ਼ਿਲ੍ਹਿਆਂ ਵਿੱਚ ਪਹਿਲੀ ਵਾਰ ਨਵੇਂ ਕੇਸ ਸਾਹਮਣੇ ਆਏ ਹਨ। ਅਧਿਕਾਰੀ ਨੇ ਕਿਹਾ, “ਇਹ ਇਸ ਸਾਲ ਦੋਵਾਂ ਜ਼ਿਲ੍ਹਿਆਂ ਵਿੱਚ ਦਰਜ ਕੀਤਾ ਗਿਆ ਪਹਿਲਾ ਮਾਮਲਾ ਹੈ।” ਉਨ੍ਹਾਂ ਕਿਹਾ ਕਿ ਇਸ ਸਾਲ ਸਿੰਧ ਸੂਬੇ ਵਿੱਚ 7 ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਲਾਲ ਸਾਗਰ 'ਚ ਡੁੱਬੀਆਂ ਪ੍ਰਵਾਸੀਆਂ ਨੂੰ ਲਿਜਾ ਰਹੀਆਂ 2 ਕਿਸ਼ਤੀਆਂ, 45 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News