ਅਮਰੀਕਾ : ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਣ ਦੇ ਦੋਸ਼ ''ਚ 2 ਪਾਕਿਸਤਾਨੀ ਗ੍ਰਿਫ਼ਤਾਰ
Tuesday, Sep 14, 2021 - 10:44 AM (IST)
ਨਿਊਯਾਰਕ (ਭਾਸ਼ਾ): ਅਮਰੀਕਾ ਵਿਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਣ ਦੇ ਦੋਸ਼ ਵਿਚ ਸੀਮਾ ਗਸ਼ਤੀ ਏਜੰਟਾਂ ਨੇ ਇੱਥੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਮਾ ਅਧਿਕਾਰੀਆਂ ਨੂੰ 1 ਸਤੰਬਰ ਨੂੰ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਸੀ ਕਿ ਅਮਰੀਕਾ ਅਤੇ ਕੈਨੇਡਾ ਦੀ ਸਰਹੱਦ ਨੇੜੇ ਦੋ ਸ਼ੱਕੀ ਵਿਅਕਤੀ ਸੜਕ 'ਤੇ ਘੁੰਮ ਰਹੇ ਸਨ। ਗਸ਼ਤੀ ਏਜੰਟਾਂ ਨੇ ਦੋਹਾਂ ਵਿਅਕਤੀਆਂ ਨੂੰ ਫੜਿਆ ਜਿਸ ਦੇ ਬਾਅਦ ਪਤਾ ਚੱਲਿਆ ਕਿ ਉਹ ਪਾਕਿਸਤਾਨ ਦੇ ਨਾਗਰਿਕ ਹਨ ਅਤੇ ਉਹਨਾਂ ਕੋਲ ਅਮਰੀਕਾ ਵਿਚ ਰਹਿਣ ਦਾ ਕੋਈ ਵੈਧ ਦਸਤਾਵੇਜ਼ ਨਹੀਂ ਹੈ।
ਪੜ੍ਹੋ ਇਹ ਅਹਿਮ ਖਬਰ- ਅਮਰੀਕਾ : ਰਾਸ਼ਟਰਪਤੀ ਅਹੁਦੇ ਦੇ 3 ਦਾਅਵੇਦਾਰਾਂ ਨੇ ਬਾਈਡੇਨ ਦੀ ਕੀਤੀ ਸਖ਼ਤ ਆਲੋਚਨਾ
ਅਮਰੀਕੀ ਕਸਟਮ ਵਿਭਾਗ ਨੇ ਦੱਸਿਆ ਕਿ ਆਫਤਾਬ ਅਕਬਰ ਹੁਸੈਨ (41) ਨੂੰ ਇਮੀਗ੍ਰੇਸ਼ਨ ਜੱਜ ਵੱਲੋਂ 2013 ਵਿਚ ਅਮਰੀਕਾ ਤੋਂ ਕੱਢ ਦਿੱਤਾ ਗਿਆ ਸੀ। ਉਸ ਨੂੰ ਕੈਲੀਫੋਰਨੀਆ ਵਿਚ ਨਸ਼ੀਲੇ ਪਦਾਰਥ (ecstasy) ਰੱਖਣ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ 2 ਸਾਲ ਦੀ ਜੇਲ੍ਹ ਹੋਈ ਸੀ। ਹੁਸੈਨ 'ਤੇ ਗੈਰ ਕਾਨੂੰਨੀ ਢੰਗ ਨਾਲ ਦੁਬਾਰਾ ਦੇਸ਼ ਵਿਚ ਦਾਖਲ ਹੋਣ ਦਾ ਦੋਸ਼ ਵੀ ਦਰਜ ਕੀਤਾ ਗਿਆ ਹੈ, ਜਿਸ ਲਈ ਉਸ ਨੂੰ ਜੁਰਮਾਨਾ ਅਤੇ ਦੋ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਵਿਭਾਗ ਨੇ ਕਿਹਾ ਕਿ 33 ਸਾਲਾ ਦੂਜਾ ਵਿਅਕਤੀ ਕੈਨੇਡਾ ਤੋਂ ਅਮਰੀਕਾ ਵਿਚ ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਇਆ ਸੀ ਅਤੇ ਉਸ ਨੂੰ ਵਾਪਸ ਕੈਨੇਡਾ ਭੇਜ ਦਿੱਤਾ ਗਿਆ ਹੈ।