ਮਿਸੀਸਾਗਾ ਦੇ ਹਾਈ ਸਕੂਲ ਨੂੰ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ ਕੀਤਾ ਗਿਆ ਬੰਦ, ਦੋ ਗ੍ਰਿਫਤਾਰ
Thursday, Jun 01, 2017 - 11:55 AM (IST)

ਮਿਸੀਸਾਗਾ— ਕੈਨੇਡਾ ਦੇ ਮਿਸੀਸਾਗਾ ਦੇ ਸੇਂਟ ਫਰਾਂਸਿਸ ਜ਼ੇਵੀਅਰ ਸੰਕੈਂਡਰੀ ਸਕੂਲ ਨੂੰ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ ਬੰਦ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ 11 ਵਜੇ ਦੇ ਕਰੀਬ ਸਕੂਲ ਵਿਚ ਇਕ ਵਿਅਕਤੀ ਨੂੰ ਛੁਰੇ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਘਟਨਾ ਦੇ ਬਾਅਦ ਤੋਂ ਸਕੂਲ ਨੂੰ ਕਈ ਘੰਟਿਆਂ ਤੱਕ ਬੰਦ ਰੱਖਿਆ ਗਿਆ।
ਪੈਰਾਮਿਡਿਕ ਵਿਭਾਗ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਉਸ ਦੀ ਹਾਲਤ ਗੰਭੀਰ ਪਰ ਖਤਰੇ ਤੋਂ ਬਾਹਰ ਹੈ। ਪੁਲਸ ਨੇ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿਚ ਸ਼ਾਮਲ ਇਕ ਤੀਜਾ ਹੋਰ ਵਿਅਕਤੀ ਫਿਲਹਾਲ ਫਰਾਰ ਹੈ। ਪੁਲਸ ਕੋਲ ਉਸ ਬਾਰੇ ਜਾਣਕਾਰੀ ਹੈ। ਪੁਲਸ ਮੁਤਾਬਕ ਤੀਜਾ ਸ਼ੱਕੀ ਵਿਅਕਤੀ ਸਕੂਲ ਦਾ ਹੀ ਵਿਦਿਆਰਥੀ ਹੈ।