ਰਿਪੁਦਮਨ ਸਿੰਘ ਮਲਿਕ ਦੇ ਕਤਲ ਮਾਮਲੇ 'ਚ ਕੈਨੇਡਾ 'ਚ ਦੋ ਵਿਅਕਤੀ ਗ੍ਰਿਫ਼ਤਾਰ

Thursday, Jul 28, 2022 - 11:55 AM (IST)

ਰਿਪੁਦਮਨ ਸਿੰਘ ਮਲਿਕ ਦੇ ਕਤਲ ਮਾਮਲੇ 'ਚ ਕੈਨੇਡਾ 'ਚ ਦੋ ਵਿਅਕਤੀ ਗ੍ਰਿਫ਼ਤਾਰ

ਟੋਰਾਂਟੋ (ਭਾਸ਼ਾ)- ਕੈਨੇਡਾ ਦੀ ਪੁਲਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਲਿਕ ਨੂੰ 1985 ਦੇ ਏਅਰ ਇੰਡੀਆ ਕਨਿਸ਼ਕ ਜਹਾਜ਼ ਅੱਤਵਾਦੀ ਬੰਬ ਧਮਾਕੇ ਦੇ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਸੀ, ਜਿਸ ਵਿੱਚ 331 ਲੋਕਾਂ ਦੀ ਮੌਤ ਹੋ ਗਈ ਸੀ। ਸਿੱਖ ਭਾਈਚਾਰੇ ਨਾਲ ਸਬੰਧਤ ਮਲਿਕ ਦੀ 15 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਨਿਸ਼ਕ ਜਹਾਜ਼ ਬੰਬ ਕਾਂਡ ਦੇ ਮਾਮਲੇ ਵਿੱਚ ਮਲਿਕ ਅਤੇ ਸਹਿ-ਦੋਸ਼ੀ ਅਜਾਇਬ ਸਿੰਘ ਬਾਗੜੀ ਨੂੰ 2005 ਵਿੱਚ ਬਰੀ ਕਰ ਦਿੱਤਾ ਗਿਆ ਸੀ। 

ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (ਆਰਸੀਐਮਪੀ) ਨੇ ਬੁੱਧਵਾਰ ਨੂੰ ਸਰੀ ਵਿੱਚ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਅਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ (23) ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਖ਼ਬਾਰ ‘ਟੋਰਾਂਟੋ ਸਟਾਰ’ ਦੀ ਖ਼ਬਰ ਮੁਤਾਬਕ ਪੁਲਸ ਨੇ ਇਸ ਮਾਮਲੇ ‘ਚ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਅਤੇ ਸਿਰਫ ਇਹ ਦੱਸਿਆ ਕਿ ਮਲਿਕ ਦੇ ਕਤਲ ਦੇ ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀ ਮਨਦੀਪ ਮੂਕਰ ਨੇ ਕਿਹਾ ਕਿ ਪੁਲਸ ਦੀ ਤਫ਼ਤੀਸ਼ ਅਤੇ ਹੁਨਰ ਦਾ ਧੰਨਵਾਦ, ਅਸੀਂ ਇਸ ਕਤਲ ਦੇ ਸਬੰਧ ਵਿੱਚ ਦੋਨਾਂ ਸ਼ੱਕੀਆਂ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਹੋਏ। ਪੁਲਸ ਨੂੰ ਇਨ੍ਹਾਂ ਦੋਵਾਂ ਬਾਰੇ ਪਹਿਲਾਂ ਹੀ ਜਾਣਕਾਰੀ ਸੀ।' 

ਪੜ੍ਹੋ ਇਹ ਅਹਿਮ ਖ਼ਬਰ- ਰੂਸ ਦਾ ਸਮਰਥਨ ਕਰਨ 'ਤੇ ਭੜਕਿਆ ਯੂਕ੍ਰੇਨ, ਸੈਮ ਪਿਤਰੋਦਾ ਸਮੇਤ 3 ਭਾਰਤੀ ਕੀਤੇ 'ਬਲੈਕਲਿਸਟ'

ਮਲਿਕ ਦੇ ਪੁੱਤਰ ਜਸਪ੍ਰੀਤ ਸਿੰਘ ਮਲਿਕ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੇ ਇਸ ਖ਼ਬਰ 'ਤੇ ਮਿਲੀ-ਜੁਲੀ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਹੈ। ਜਸਪ੍ਰੀਤ ਨੇ ਕਿਹਾ ਕਿ ਜਾਂਚ ਦਾ ਨਤੀਜਾ ਜੋ ਵੀ ਹੋਵੇ, ਅਸੀਂ ਇੱਕ ਮਹਾਨ ਵਿਅਕਤੀ ਨੂੰ ਗੁਆ ਦਿੱਤਾ ਹੈ। ਜਸਪ੍ਰੀਤ ਨੇ ਕਿਹਾ ਕਿ ਪੁਲਸ ਨੇ ਪਰਿਵਾਰ ਨੂੰ ਕੋਈ ਵਾਧੂ ਜਾਣਕਾਰੀ ਨਹੀਂ ਦਿੱਤੀ ਹੈ ਅਤੇ ਉਹ ਇਸ ਮੁੱਦੇ 'ਤੇ ਅਟਕਲਾਂ ਨਹੀਂ ਲਗਾਉਣਾ ਚਾਹੁੰਦੇ ਕਿ ਉਹਨਾਂ ਦੇ ਪਿਤਾ ਨੂੰ ਕਿਉਂ ਮਾਰਿਆ ਗਿਆ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News