ਸਰੀ ''ਚ ਵਾਹਨ ਨੂੰ ਅੱਗ ਲੱਗਣ ਕਾਰਨ 2 ਲੋਕਾਂ ਦੀ ਮੌਤ
Tuesday, Dec 23, 2025 - 07:42 AM (IST)
ਵੈਨਕੂਵਰ (ਮਲਕੀਤ ਸਿੰਘ) : ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸਰੀ ਸ਼ਹਿਰ ਵਿੱਚ ਐਤਵਾਰ ਦੀ ਰਾਤ ਨੂੰ ਇੱਕ ਆਰਵੀ (ਰਿਕਰੀਏਸ਼ਨਲ ਵਾਹਨ) ਨੂੰ ਲੱਗੀ ਭਿਆਨਕ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਰਾਤ ਕਰੀਬ 9 ਵਜੇ 12200 ਬਲਾਕ, 102 ਐਵੇਨਿਊ ’ਤੇ ਇੱਕ ਆਰਵੀ ਟ੍ਰੇਲਰ ਨੂੰ ਅੱਗ ਲੱਗਣ ਦੀ ਘਟਨਾ ਬਾਰੇ ਸੂਚਨਾ ਮਿਲੀ ਸੀ ਜਿਸ ਉਪਰੰਤ ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਵੇਖਿਆ ਕਿ ਡਰਾਈਵੇਅ ਵਿੱਚ ਖੜ੍ਹਾ ਉਕਤ ਵਾਹਨ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਚੁੱਕਾ ਸੀ। ਅੱਗ ਇੰਨੀ ਤੇਜ਼ ਸੀ ਕਿ ਕੁਝ ਹੀ ਸਮੇਂ ਵਿੱਚ ਵਾਹਨ ਪੂਰੀ ਤਰ੍ਹਾਂ ਸੜ ਗਿਆ।
ਇਹ ਵੀ ਪੜ੍ਹੋ : BC ਦੇ ਕਈ ਹਿੱਸਿਆਂ 'ਚ ਤੇਜ ਹਵਾਵਾਂ, ਭਾਰੀ ਬਰਫ਼ਬਾਰੀ ਅਤੇ ਕੜਾਕੇ ਦੀ ਠੰਡ ਦੀ ਚਿਤਾਵਨੀ
ਫਾਇਰ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾਇਆ, ਜਦਕਿ ਸੁਰੱਖਿਆ ਦੇ ਮੱਦੇਨਜ਼ਰ ਨੇੜਲੇ ਘਰ ਨੂੰ ਖਾਲੀ ਕਰਵਾਇਆ ਗਿਆ। ਪੁਲਸ ਦਾ ਕਹਿਣਾ ਹੈ ਕਿ ਅੱਗ ਲੱਗਣ ਦੀ ਇਸ ਘਟਨਾ 'ਚ ਮਾਰੇ ਗਏ 2 ਮ੍ਰਿਤਕਾਂ ਦੀ ਪਛਾਣ ਹਾਲੇ ਜਨਤਕ ਨਹੀਂ ਕੀਤੀ ਗਈ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
