ਪਾਕਿ ’ਚ 2 ਨਾਬਾਲਗ ਕੁੜੀਆਂ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ, ਰੋਸ 'ਚ ਸੜਕਾਂ 'ਤੇ ਉਤਰੇ ਲੋਕ

Wednesday, Feb 09, 2022 - 01:09 PM (IST)

ਪਾਕਿ ’ਚ 2 ਨਾਬਾਲਗ ਕੁੜੀਆਂ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ, ਰੋਸ 'ਚ ਸੜਕਾਂ 'ਤੇ ਉਤਰੇ ਲੋਕ

ਸਿੰੰਧ (ਵਾਰਤਾ) : ਪਾਕਿਸਤਾਨ ਦੇ ਸਿੰਧ ਸੂਬੇ ਵਿਚ 2 ਨਾਬਾਲਗ ਰਾਜਪੂਤ ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਨਾਲ ਜਬਰ-ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪਾਕਿਸਤਾਨੀ ਅਖ਼ਬਾਰ ‘ਡਾਨ’ ਨੇ ਸੀਨੀਅਰ ਪੁਲਸ ਸੁਪਰਡੈਂਟ (ਐਸ.ਐਸ.ਪੀ.) ਅਸਦ ਚੌਧਰੀ ਦੇ ਹਵਾਲੇ ਨਾਲ ਮੰਗਲਵਾਰ ਨੂੰ ਦੱਸਿਆ ਕਿ ਰਾਜਪੂਤ ਭਾਈਚਾਰੇ ਨਾਲ ਸਬੰਧਤ 2 ਕੁੜੀਆਂ ਨੂੰ 6 ਫਰਵਰੀ ਨੂੰ ਅਗਵਾ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ: ਪਾਕਿਸਤਾਨ ’ਚ ਈਸ਼ਨਿੰਦਾ ਦੇ ਮਾਮਲੇ ’ਚ ਹਿੰਦੂ ਅਧਿਆਪਕ ਨੂੰ ਉਮਰ ਕੈਦ ਦੀ ਸਜ਼ਾ

ਪੁਲਸ ਨੇ ਸਿੰਧ ਦੇ ਮੀਰਪੁਰਖਾਸ ਜ਼ਿਲ੍ਹੇ ਦੇ ਨਾਓਕੋਟ ਇਲਾਕੇ ਵਿਚ ਛਾਪਾ ਮਾਰ ਕੇ ਕੁੜੀਆਂ ਨੂੰ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਮੈਡੀਕਲ ਜਾਂਚ ਵਿਚ ਕੁੜੀਆਂ ਨਾਲ ਜਬਰ-ਜ਼ਿਨਾਹ ਦੀ ਪੁਸ਼ਟੀ ਹੋਈ ਹੈ। ਕੁੜੀਆਂ ਦੇ ਅਗਵਾ ਹੋਣ ਤੋਂ ਬਾਅਦ ਰਾਜਪੂਤ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਦਾ ਪਤਾ ਲਗਾਏ ਜਾਣ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਸੜਕਾਂ ’ਤੇ ਉਤਰ ਕੇ ਪ੍ਰਦਰਸ਼ਨ ਕੀਤਾ ਸੀ।

ਇਹ ਵੀ ਪੜ੍ਹੋ: ‘ਕਰਨਾਟਕ ਹਿਜਾਬ ਵਿਵਾਦ’ ਮਾਮਲੇ 'ਚ ਮਲਾਲਾ ਯੂਸਫਜ਼ਈ ਦੀ ਐਂਟਰੀ, ਭਾਰਤ ਦੇ ਨੇਤਾਵਾਂ ਨੂੰ ਕੀਤੀ ਇਹ ਅਪੀਲ

ਪ੍ਰਦਰਸ਼ਨਕਾਰੀਆਂ ਨੇ ਇਲਾਕੇ ਦੀ ਪੁਲਸ ਅਤੇ ਦੋਸ਼ੀਆਂ ਖ਼ਿਲਾਫ਼ ਨਾਅਰੇ ਲਗਾਉਂਦੇ ਹੋਏ ਸੜਕ ਵਿਚਕਾਰ ਅੱਗ ਲਗਾ ਦਿੱਤੀ ਅਤੇ ਉਥੇ ਹੀ ਧਰਨੇ ’ਤੇ ਬੈਠ ਗਏ। ਇਸ ਕਾਰਨ ਕਈ ਘੰਟਿਆਂ ਤੱਕ ਆਵਾਜਾਈ ਠੱਪ ਰਹੀ।

ਇਹ ਵੀ ਪੜ੍ਹੋ: ਹਵਾ ’ਚ ਲਓ ਰੋਮਾਂਸ ਦਾ ਮਜ਼ਾ, ਇਹ ਏਅਰਲਾਈਨ ਕੰਪਨੀ ਦੇ ਰਹੀ ਅਨੋਖਾ ਆਫ਼ਰ

 


author

cherry

Content Editor

Related News