ਪਾਕਿ ਦੇ ਦੋ ਸੇਵਾਮੁਕਤ ਫ਼ੌਜੀ ਅਫ਼ਸਰਾਂ ਨੂੰ ਫ਼ੌਜੀ ਅਦਾਲਤ ਨੇ ਸੁਣਾਈ 14-14 ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
Sunday, Nov 26, 2023 - 06:27 PM (IST)
ਗੁਰਦਾਸਪੁਰ/ਪਾਕਿਸਤਾਨ (ਵਿਨੋਦ)- ਪਾਕਿਸਤਾਨ ਦੇ ਦੋ ਸੇਵਾਮੁਕਤ ਅਧਿਕਾਰੀਆਂ ਦੀ ਅਦਾਲਤ ਨੇ ਕੋਰਟ ਮਾਰਸ਼ਲ ਕੀਤੀ ਹੈ। ਉਨ੍ਹਾਂ ਨੂੰ ਦੇਸ਼ਧ੍ਰੋਹ ਆਦਿ ਦੇ ਕੇਸਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਅਤੇ 14 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ।
ਸਰਹੱਦ ਪਾਰ ਸੂਤਰਾਂ ਅਨੁਸਾਰ ਸੇਵਾਮੁਕਤ ਮੇਜਰ ਆਦਿਲ ਫਾਰੂਕ ਰਾਜਾ ਅਤੇ ਸੇਵਾਮੁਕਤ ਕੈਪਟਨ ਹੈਦਰ ਰਜ਼ਾ ਮਹਿੰਦੀ, ਜੋ ਵਿਦੇਸ਼ਾਂ ਵਿਚ ਰਹਿੰਦੇ ਹਨ ਅਤੇ ਪਾਕਿਸਤਾਨੀ ਫ਼ੌਜ ਦੀ ਆਲੋਚਨਾ ਕਰਦੇ ਰਹੇ ਹਨ, ਨੂੰ ਉਨ੍ਹਾਂ ਦੀ ਗੈਰ-ਹਾਜ਼ਰੀ ਵਿਚ ਸਜ਼ਾ ਸੁਣਾਈ ਗਈ ਹੈ। ਪਾਕਿਸਤਾਨੀ ਫ਼ੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ 'ਤੇ ਸ਼ਨੀਵਾਰ ਦੇਰ ਸ਼ਾਮ ਆਰਮੀ ਫੀਲਡ ਮਾਰਸ਼ਲ ਰਾਕੋਟ ਨੇ ਪਾਕਿਸਤਾਨੀ ਫ਼ੌਜ ਦੇ ਅਧਿਕਾਰੀਆਂ ਅਤੇ ਸੈਨਿਕਾਂ ਖ਼ਿਲਾਫ਼ ਪਾਕਿਸਤਾਨ ਖ਼ਿਲਾਫ਼ ਬਗਾਵਤ ਕਰਨ ਦੇ ਸਬੰਧ 'ਚ ਪਾਕਿਸਤਾਨ ਆਰਮੀ ਐਕਟ 1952 ਦੇ ਤਹਿਤ ਦੋਸ਼ ਲਗਾਏ ਹਨ। ਉਸ 'ਤੇ ਪਾਕਿਸਤਾਨ ਦੇ ਮਹੱਤਵਪੂਰਨ ਫ਼ੌਜੀ ਦਸਤਾਵੇਜ਼ ਗੁਆਂਢੀ ਦੇਸ਼ ਨੂੰ ਵੇਚਣ ਦਾ ਵੀ ਦੋਸ਼ ਹੈ।
ਇਹ ਵੀ ਪੜ੍ਹੋ : ਇਸ ਕਾਰਡ ਨੂੰ ਬਣਵਾਉਣ ਮਗਰੋਂ ਦੇਸ਼ 'ਚ ਕਿਤੇ ਵੀ ਕਰਵਾ ਸਕਦੇ ਹੋ ਇਲਾਜ, ਲੁਧਿਆਣਾ ਪਹਿਲੇ ਤੇ ਜਲੰਧਰ ਦੂਜੇ ਨੰਬਰ 'ਤੇ
ਸੂਤਰਾਂ ਮੁਤਾਬਕ ਇਨ੍ਹਾਂ ਦੋਹਾਂ 'ਤੇ ਭਾਰਤ ਸਰਕਾਰ ਲਈ ਕੰਮ ਕਰਨ ਦੇ ਦੋਸ਼ ਹਨ ਅਤੇ 9 ਮਈ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਦੇ ਮੌਕੇ 'ਤੇ ਪਾਕਿਸਤਾਨ 'ਚ ਦਹਿਸ਼ਤ ਫੈਲਾਉਣ ਦਾ ਵੀ ਦੋਸ਼ ਹੈ। ਦੋਵਾਂ ਨੂੰ ਫ਼ੌਜੀ ਅਦਾਲਤ ਵੱਲੋਂ ਆਪਣਾ ਪੱਖ ਪੇਸ਼ ਕਰਨ ਦੇ ਕਈ ਮੌਕੇ ਦਿੱਤੇ ਗਏ ਪਰ ਦੋਵੇਂ ਅਦਾਲਤ ਵਿੱਚ ਪੇਸ਼ ਨਹੀਂ ਹੋਏ।
ਇਹ ਵੀ ਪੜ੍ਹੋ : ਦੁੱਖ਼ਭਰੀ ਖ਼ਬਰ: 4 ਮਹੀਨੇ ਤੇ 6 ਸਾਲ ਦੀ ਬੱਚੀ ਸਣੇ ਮਾਂ ਨੇ ਨਹਿਰ 'ਚ ਮਾਰੀ ਛਾਲ, ਦੋਹਾਂ ਬੱਚੀਆਂ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।