ਪਾਕਿਸਤਾਨ ''ਚ ਦੋ ਵੱਖ-ਵੱਖ ਸੜਕ ਹਾਦਸਿਆਂ ''ਚ 18 ਯਾਤਰੀਆਂ ਦੀ ਮੌਤ

Tuesday, Dec 31, 2024 - 01:27 PM (IST)

ਪਾਕਿਸਤਾਨ ''ਚ ਦੋ ਵੱਖ-ਵੱਖ ਸੜਕ ਹਾਦਸਿਆਂ ''ਚ 18 ਯਾਤਰੀਆਂ ਦੀ ਮੌਤ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਵਿਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਘੱਟੋ-ਘੱਟ 18 ਯਾਤਰੀਆਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸੋਮਵਾਰ ਨੂੰ ਪਾਕਿਸਤਾਨ 'ਚ ਇਕ ਤੇਜ਼ ਰਫਤਾਰ ਯਾਤਰੀ ਬੱਸ ਪਲਟਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਇੱਕ ਹੋਰ ਹਾਦਸੇ ਵਿੱਚ, ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਦੱਖਣੀ ਸਿੰਧ ਸੂਬੇ ਦੇ ਨੌਸ਼ਹਿਰੋ ਫਿਰੋਜ਼ ਜ਼ਿਲ੍ਹੇ ਵਿੱਚ ਇੱਕ ਹਾਈਵੇਅ 'ਤੇ ਇੱਕ ਯਾਤਰੀ ਵਾਹਨ ਦੇ ਇੱਕ ਟਰੱਕ ਨਾਲ ਟਕਰਾਉਣ ਨਾਲ 8 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਕੇਰਲ ਦੀ ਨਰਸ ਨਿਮਿਸ਼ਾ ਨੂੰ ਬਚਾਉਣ ਦੀ ਕੋਸ਼ਿਸ਼ ਨਾਕਾਮ, ਯਮਨ ਦੇ ਰਾਸ਼ਟਰਪਤੀ ਨੇ ਫਾਂਸੀ ਨੂੰ ਦਿੱਤੀ ਮਨਜ਼ੂਰੀ

ਅਧਿਕਾਰੀਆਂ ਨੇ ਦੋਵਾਂ ਹਾਦਸਿਆਂ ਲਈ ਡਰਾਈਵਰਾਂ ਦੀ ਲਾਪਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਪੁਲਸ ਅਧਿਕਾਰੀ ਮੁਹੰਮਦ ਅਰਸ਼ਦ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਫਤਿਹ ਜੰਗ ਸ਼ਹਿਰ 'ਚ ਵਾਪਰੇ ਇਸ ਬੱਸ ਹਾਦਸੇ 'ਚ 7 ਯਾਤਰੀ ਜ਼ਖਮੀ ਵੀ ਹੋਏ ਹਨ। ਬੱਸ ਬਹਾਵਲਪੁਰ ਸ਼ਹਿਰ ਤੋਂ ਇਸਲਾਮਾਬਾਦ ਜਾ ਰਹੀ ਸੀ। ਪਾਕਿਸਤਾਨ ਵਿੱਚ ਸੜਕ ਹਾਦਸੇ ਆਮ ਹਨ, ਕਿਉਂਕਿ ਉਥੇ ਹਾਈਵੇਅ ਅਤੇ ਸੜਕਾਂ ਦੀ ਸਾਂਭ-ਸੰਭਾਲ ਸਹੀ ਤਰੀਕੇ ਨਾਲ ਨਹੀਂ ਕੀਤੀ ਜਾਂਦੀ ਅਤੇ ਟ੍ਰੈਫਿਕ ਕਾਨੂੰਨਾਂ ਦੀ ਵਿਆਪਕ ਤੌਰ 'ਤੇ ਅਣਦੇਖੀ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ 4 ਭਾਰਤੀ ਨੌਜਵਾਨ ਗ੍ਰਿਫਤਾਰ, ਆਪਣੇ ਹੀ ਹਮਵਤਨ ਦਾ ਕਤਲ ਕਰਨ ਦੇ ਲੱਗੇ ਦੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News