ਪਾਕਿਸਤਾਨ 'ਚ ਦੋ ਸਿੱਖਾਂ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)

Sunday, May 15, 2022 - 12:44 PM (IST)

ਪਾਕਿਸਤਾਨ 'ਚ ਦੋ ਸਿੱਖਾਂ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)

ਇੰਟਰਨੈਸ਼ਨਲ ਡੈਸਕ (ਭਾਸ਼ਾ): ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਖੇਤਰ ਦੇ ਉਪਨਗਰੀ ਇਲਾਕੇ ਸਰਬੰਦ ਇਲਾਕੇ 'ਚ ਐਤਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ ਭਾਈਚਾਰੇ ਨਾਲ ਸਬੰਧਤ ਦੋ ਵਿਅਕਤੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮਾਰੇ ਗਏ ਦੋ ਵਿਅਕਤੀ ਸਰਬੰਦ ਦੇ ਬਾਟਾ ਤਾਲ ਬਾਜ਼ਾਰ ਵਿੱਚ ਮਸਾਲੇ ਵੇਚਣ ਵਾਲੇ ਦੁਕਾਨਦਾਰ ਸਨ।ਪੀੜਤਾਂ ਦੀ ਪਛਾਣ ਸੁਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਵਜੋਂ ਹੋਈ ਹੈ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਅਕਤੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ।

 

ਪੜ੍ਹੋ ਇਹ ਅਹਿਮ ਖ਼ਬਰ- ਜਿਹੜੀਆਂ ਜਮਾਤਾਂ 'ਚ ਕੁੜੀਆਂ ਨੇ ਪੜ੍ਹਨਾ ਸੀ, ਉੱਥੇ ਤਾਲਿਬਾਨ ਲੜਾਕੇ AK-47 ਨਾਲ ਨੱਚਦੇ ਆਏ ਨਜ਼ਰ (ਵੀਡੀਓ)

PunjabKesari

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀਆਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਹਮਲੇ ਦੀ ਤੁਰੰਤ ਕਿਸੇ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ।ਜ਼ਿਕਰਯੋਗ ਹੈ ਕਿ ਪੇਸ਼ਾਵਰ ਵਿੱਚ ਲਗਭਗ 15,000 ਸਿੱਖ ਰਹਿੰਦੇ ਹਨ, ਇਹਨਾਂ ਵਿਚੋਂ ਜ਼ਿਆਦਾਤਰ ਸੂਬਾਈ ਰਾਜਧਾਨੀ ਦੇ ਜੋਗਨ ਸ਼ਾਹ ਇਲਾਕੇ ਵਿੱਚ ਹਨ।ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਦੇ ਜ਼ਿਆਦਾਤਰ ਮੈਂਬਰ ਕਾਰੋਬਾਰ ਨਾਲ ਜੁੜੇ ਹੋਏ ਹਨ, ਜਦਕਿ ਕੁਝ ਫਾਰਮੇਸੀਆਂ ਵੀ ਚਲਾਉਂਦੇ ਹਨ।ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਪੁਲਸ ਨੂੰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਇਸ ਘਟਨਾ ਨੂੰ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। 

PunjabKesari

ਪਿਛਲੇ ਸਾਲ ਸਤੰਬਰ ਵਿੱਚ ਇੱਕ ਮਸ਼ਹੂਰ ਸਿੱਖ 'ਹਕੀਮ' (ਯੂਨਾਨੀ ਦਵਾਈ ਪ੍ਰੈਕਟੀਸ਼ਨਰ) ਨੂੰ ਪੇਸ਼ਾਵਰ ਵਿੱਚ ਉਸਦੇ ਕਲੀਨਿਕ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ ਸੀ। 2018 ਵਿੱਚ, ਇੱਕ ਪ੍ਰਮੁੱਖ ਸਿੱਖ ਭਾਈਚਾਰੇ ਦੇ ਮੈਂਬਰ ਚਰਨਜੀਤ ਸਿੰਘ ਦੀ ਪੇਸ਼ਾਵਰ ਵਿੱਚ ਅਣਪਛਾਤੇ ਵਿਅਕਤੀਆਂ ਦੁਆਰਾ ਕਤਲ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਰਵਿੰਦਰ ਸਿੰਘ ਨਾਂ ਦੇ ਨਿਊਜ਼ ਚੈਨਲ ਦੇ ਐਂਕਰ ਦਾ 2020 ਵਿੱਚ ਸ਼ਹਿਰ ਵਿੱਚ ਕਤਲ ਕਰ ਦਿੱਤਾ ਗਿਆ ਸੀ। 2016 ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੈਸ਼ਨਲ ਅਸੈਂਬਲੀ ਦੇ ਮੈਂਬਰ ਸੋਰੇਨ ਸਿੰਘ ਦੀ ਵੀ ਪੇਸ਼ਾਵਰ ਵਿੱਚ ਕਤਲ ਕਰ ਦਿੱਤੀ ਗਿਆ ਸੀ। 2017 ਦੀ ਮਰਦਮਸ਼ੁਮਾਰੀ ਦੇ ਅਨੁਸਾਰ, ਹਿੰਦੂ ਪਾਕਿਸਤਾਨ ਵਿੱਚ ਸਭ ਤੋਂ ਵੱਡੀ ਧਾਰਮਿਕ ਘੱਟ ਗਿਣਤੀ ਹਨ।ਈਸਾਈ ਦੂਜੀ ਸਭ ਤੋਂ ਵੱਡੀ ਧਾਰਮਿਕ ਘੱਟ ਗਿਣਤੀ ਬਣਾਉਂਦੇ ਹਨ। ਅਹਿਮਦੀ, ਸਿੱਖ ਅਤੇ ਪਾਰਸੀ ਵੀ ਪਾਕਿਸਤਾਨ ਦੀਆਂ ਉੱਘੀਆਂ ਧਾਰਮਿਕ ਘੱਟ ਗਿਣਤੀਆਂ ਵਿੱਚੋਂ ਹਨ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News