ਬ੍ਰਸੇਲਸ ''ਚ ਦੋ ਫੌਜੀਆਂ ''ਤੇ ਚਾਕੂ ਨਾਲ ਹਮਲਾ, ਹਮਲਵਾਰ ਨੂੰ ਪੁਲਸ ਨੇ ਮਾਰੀ ਗੋਲੀ
Saturday, Aug 26, 2017 - 05:36 AM (IST)
ਬ੍ਰਸੇਲਸ— ਬੈਲਜੀਅਮ ਦੀ ਰਾਜਧਾਨੀ ਬ੍ਰਸੇਲਸ 'ਚ ਇਕ ਹਮਲਾਵਰ ਨੇ ਦੋ ਫੌਜੀਆਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਪੁਲਸ ਨੇ ਹਮਲਾਵਰ ਨੂੰ ਗੋਲੀ ਮਾਰ ਦਿੱਤੀ। ਬ੍ਰਸੇਲਸ ਦੇ ਵਕੀਲ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਵਿਅਕਤੀ ਬੂਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਥੇ ਹੀ ਦੋਹਾਂ ਫੌਜੀਆਂ ਨੂੰ ਮਾਮੂਲੀ ਸੱਟਾ ਲੱਗੀਆਂ ਹਨ। ਹਮਲਾਵਰਾਂ ਨੇ ਇਕ ਫੌਜੀ ਦੇ ਚਿਹਰੇ 'ਤੇ ਚਾਕੂ ਨਾਲ ਹਮਲਾ ਕੀਤਾ ਸੀ। ਵਕੀਲ ਧਿਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਮਲਾਵਰ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਪਰ ਅਜੇ ਤਕ ਜਾਣਕਾਰੀ ਮੁਤਾਬਕ ਹਮਲਾਵਰ ਕਰੀਬ 30 ਸਾਲ ਦਾ ਹੈ ਅਤੇ ਇਸ ਤੋਂ ਪਹਿਲਾਂ ਕਿਸੇ ਵੀ ਅੱਤਵਾਦੀ ਹਮਲੇ 'ਚ ਸ਼ਾਮਲ ਨਹੀਂ ਸੀ।
