ਪਾਕਿਸਤਾਨ ਦੇ ਪੰਜਾਬ ਸੂਬੇ ''ਚ 2 ਅੱਤਵਾਦੀ ਮਾਰੇ ਗਏ, 16 ਗ੍ਰਿਫਤਾਰ
Tuesday, Dec 17, 2024 - 07:03 PM (IST)
ਲਾਹੌਰ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ ਵਿਚ 2 ਅੱਤਵਾਦੀ ਮਾਰੇ ਗਏ ਅਤੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਇਕ ਪ੍ਰਮੁੱਖ ਕਮਾਂਡਰ ਸਮੇਤ 16 ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਦੇ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਪੰਜਾਬ-ਖੈਬਰ ਪਖਤੂਨਖਵਾ ਸੂਬੇ ਦੇ ਸਰਹੱਦੀ ਖੇਤਰ 'ਚ ਪੁਲਸ ਨਾਲ ਸਾਂਝੀ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ: ਗਾਜ਼ਾ 'ਚ ਇਜ਼ਰਾਈਲੀ ਹਮਲੇ 'ਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ
ਬਿਆਨ ਵਿਚ ਕਿਹਾ ਗਿਆ ਹੈ, "ਅੱਤਵਾਦੀਆਂ ਨੇ ਕੋਟਾਨੀ ਤਾਲ ਖੇਤਰ ਵਿਚ ਪੁਲਸ ਟੀਮ 'ਤੇ ਗ੍ਰਨੇਡਾਂ, ਰਾਕੇਟਾਂ ਅਤੇ ਭਾਰੀ ਹਥਿਆਰਾਂ ਨਾਲ ਹਮਲਾ ਕੀਤਾ। ਪੁਲਸ ਟੀਮ ਨੇ ਜਵਾਬੀ ਕਾਰਵਾਈ ਕਰਦੇ ਹੋਏ ਮੰਗਲਵਾਰ ਨੂੰ 2 ਅੱਤਵਾਦੀਆਂ ਨੂੰ ਮਾਰ ਦਿੱਤਾ।" ਇਸ ਤੋਂ ਇਲਾਵਾ ਸੀ.ਟੀ.ਡੀ ਨੇ ਪੰਜਾਬ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਪਿਛਲੇ ਸੱਤ ਦਿਨਾਂ ਵਿੱਚ ਸੂਬੇ ਭਰ ਵਿੱਚ ‘ਇੰਟੈਲੀਜੈਂਸ ਬੇਸਡ ਆਪ੍ਰੇਸ਼ਨ (ਆਈਬੀਓ)’ ਦੌਰਾਨ ਵੱਖ-ਵੱਖ ਪਾਬੰਦੀਸ਼ੁਦਾ ਜਥੇਬੰਦੀਆਂ ਨਾਲ ਸਬੰਧਤ 16 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦਾ ਇੱਕ ਪ੍ਰਮੁੱਖ ਕਮਾਂਡਰ ਉਮਰ ਵੀ ਸ਼ਾਮਲ ਹੈ। ਸੀ.ਟੀ.ਡੀ. ਦੇ ਬਿਆਨ ਵਿੱਚ ਕਿਹਾ ਗਿਆ ਹੈ, "ਉਮਰ ਨੂੰ ਲਾਹੌਰ ਵਿੱਚ ਫੜਿਆ ਗਿਆ ਸੀ ਅਤੇ ਉਹ ਇੱਕ ਬਹੁਤ ਹੀ ਖਤਰਨਾਕ ਅੱਤਵਾਦੀ ਹੈ। ਉਮਰ ਉੱਤਰੀ ਵਜ਼ੀਰਿਸਤਾਨ ਦਾ ਰਹਿਣ ਵਾਲਾ ਹੈ ਅਤੇ ਕਥਿਤ ਤੌਰ 'ਤੇ ਵੱਡੇ ਸ਼ਹਿਰੀ ਕੇਂਦਰਾਂ ਵਿੱਚ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਸ਼ਾਮਲ ਸੀ।" ਗ੍ਰਿਫਤਾਰ ਕੀਤੇ ਗਏ ਸ਼ੱਕੀ ਲਾਹੌਰ ਅਤੇ ਹੋਰ ਸ਼ਹਿਰਾਂ 'ਚ ਮਹੱਤਵਪੂਰਨ ਇਮਾਰਤਾਂ 'ਤੇ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ।
ਇਹ ਵੀ ਪੜ੍ਹੋ: ਪ੍ਰਿਯੰਕਾ ਗਾਂਧੀ ਦੇ ਬੈਗ ਦੇ ਪਾਕਿਸਤਾਨ 'ਚ ਚਰਚੇ; ਸਾਬਕਾ ਮੰਤਰੀ ਨੇ ਕੀਤੀ ਤਾਰੀਫ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8