ਪਾਕਿਸਤਾਨ ''ਚ ਖੈਬਰ ਪਖਤੂਨਖਵਾ ਸੂਬੇ ''ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

Tuesday, Oct 17, 2023 - 02:41 PM (IST)

ਪੇਸ਼ਾਵਰ (ਭਾਸ਼ਾ)- ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਫੌਜੀਆਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਭਿਆਨਕ ਮੁਕਾਬਲੇ ਵਿਚ 2 ਅੱਤਵਾਦੀ ਮਾਰੇ ਗਏ। ਇਸ ਦੌਰਾਨ 2 ਜਵਾਨ ਵੀ ਸ਼ਹੀਦ ਹੋ ਗਏ। ਪਾਕਿਸਤਾਨੀ ਫ਼ੌਜ ਨੇ ਇਹ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ: ਡਿਪਲੋਮੈਟਿਕ ਦਸਤਾਵੇਜ਼ ਲੀਕ ਮਾਮਲਾ: ਹੁਣ ਅਗਲੇ ਹਫ਼ਤੇ ਹੋਣਗੇ ਇਮਰਾਨ ਖ਼ਾਨ 'ਤੇ ਦੋਸ਼ ਤੈਅ

ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਇਕ ਬਿਆਨ 'ਚ ਕਿਹਾ, ''ਇਹ ਮੁਕਾਬਲਾ ਸੋਮਵਾਰ ਨੂੰ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਅਤੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹਿਆਂ 'ਚ ਹੋਇਆ, ਜਿਸ 'ਚ 2 ਫ਼ੌਜੀ ਵੀ ਮਾਰੇ ਗਏ।'' ਪਹਿਲਾ ਮੁਕਾਬਲਾ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਅਸਮਾਨ ਮੁੰਜਾ ਇਲਾਕੇ 'ਚ ਹੋਇਆ, ਜਿਸ 'ਚ ਫ਼ੌਜੀਆਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ, ਜਦਕਿ ਦੂਜਾ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਇਜ਼ਰਾਈਲ ਦੇ ਜ਼ਮੀਨੀ ਹਮਲੇ ਦੇ ਡਰ ਵਿਚਕਾਰ ਗਾਜ਼ਾ ਪੱਟੀ 'ਚ 10 ਲੱਖ ਲੋਕਾਂ ਨੇ ਛੱਡੇ ਆਪਣੇ ਘਰ

ਫ਼ੌਜ ਦੇ ਬਿਆਨ 'ਚ ਕਿਹਾ ਗਿਆ ਹੈ ਕਿ ਮੁਕਾਬਲੇ 'ਚ ਇਕ ਜਵਾਨ ਵੀ ਸ਼ਹੀਦ ਹੋ ਗਿਆ। ਦੂਜਾ ਮੁਕਾਬਲਾ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਮੀਰਾਨ ਸ਼ਾਹ ਇਲਾਕੇ ਵਿੱਚ ਹੋਇਆ, ਜਿਸ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਇਸ ਮੁਕਾਬਲੇ 'ਚ ਵੀ ਇਕ ਜਵਾਨ ਸ਼ਹੀਦ ਹੋ ਗਿਆ। ਅਜੇ ਤੱਕ ਕਿਸੇ ਅੱਤਵਾਦੀ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਇਹ ਵੀ ਪੜ੍ਹੋ: ਹਮਾਸ ਦੇ ਹਮਲੇ ਨੂੰ ਰੋਕਣ 'ਚ ਅਸਫ਼ਲ ਰਹੀ ਇਜ਼ਰਾਈਲੀ ਸੁਰੱਖਿਆ ਏਜੰਸੀ ਦੇ ਮੁਖੀ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


cherry

Content Editor

Related News