ਪਾਕਿਸਤਾਨ : ਸ਼ਾਹਬਾਜ਼ ਨੇ ਇਕ ਤਿਹਾਈ ਆਬਾਦੀ ਲਈ ਪ੍ਰਤੀ ਮਹੀਨਾ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ

05/30/2022 10:41:25 AM

ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦੇਸ਼ 'ਚ ਆਰਥਿਕ ਸੰਕਟ ਦੌਰਾਨ ਕਰੀਬ ਇਕ ਤਿਹਾਈ ਆਬਾਦੀ ਮਤਲਬ 1.4 ਕਰੋੜ ਪਰਿਵਾਰਾਂ ਨੂੰ ਪ੍ਰਤੀ ਮਹੀਨਾ 2,000 ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਡਾਨ ਅਖ਼ਬਾਰ ਨੇ ਇਹ ਰਿਪੋਰਟ ਦਿੱਤੀ। ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ੁੱਕਰਵਾਰ ਰਾਤ ਕਰੀਬ 11 ਵਜੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ 28 ਅਰਬ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ ਦੇ ਕਾਲਜਾਂ 'ਚ ਇਸ ਸਾਲ 6 ਲੱਖ ਤੋਂ ਵਧੇਰੇ ਦਾਖਲੇ ਹੋਏ ਘੱਟ, ਸਟੂਡੈਂਟ ਲੋਨ ਨੇ ਵਧਾਈ ਚਿੰਤਾ

ਉਨ੍ਹਾਂ ਨੇ ਕਿਹਾ ਕਿ ਇਸ ਰਾਹਤ ਪੈਕੇਜ ਤਹਿਤ ਲਗਭਗ ਇੱਕ ਤਿਹਾਈ ਆਬਾਦੀ ਮਤਲਬ 1.4 ਕਰੋੜ ਪਰਿਵਾਰਾਂ ਨੂੰ ਹਰ ਮਹੀਨੇ ਦੋ ਹਜ਼ਾਰ ਰੁਪਏ ਸਹਾਇਤਾ ਵਜੋਂ ਦਿੱਤੇ ਜਾਣਗੇ। ਉਨ੍ਹਾਂ ਆਪਣੇ ਸੰਬੋਧਨ ਵਿੱਚ ਇੱਕ ਦਿਨ ਪਹਿਲਾਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਇਹ ਵਾਧਾ ਦੇਸ਼ ਨੂੰ ਆਰਥਿਕ ਦੀਵਾਲੀਏਪਣ ਤੋਂ ਬਚਾਉਣ ਲਈ ਕੀਤਾ ਗਿਆ ਹੈ। ਵਰਣਨਯੋਗ ਹੈ ਕਿ ਇਸ ਐਲਾਨ ਤੋਂ ਇਕ ਦਿਨ ਪਹਿਲਾਂ ਪਾਕਿਸਤਾਨ ਵਿਚ ਪੈਟਰੋਲ, ਡੀਜ਼ਲ ਅਤੇ ਮਿੱਟੀ ਦੇ ਤੇਲ 'ਤੇ ਸਬਸਿਡੀਆਂ ਹਟਾ ਦਿੱਤੀਆਂ ਗਈਆਂ ਸਨ ਅਤੇ ਈਂਧਨ ਦੀਆਂ ਕੀਮਤਾਂ ਵਿਚ 30 ਰੁਪਏ ਦਾ ਵਾਧਾ ਕੀਤਾ ਗਿਆ ਸੀ।

Vandana

This news is Content Editor Vandana