ਸਿਡਨੀ ''ਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ ਤੇ ਇਕ ਜ਼ਖਮੀ

11/01/2017 12:29:44 PM

ਸਿਡਨੀ (ਬਿਊਰੋ)— ਆਸਟ੍ਰੇਲੀਆ ਦੇ ਸਿਡਨੀ 'ਚ ਬੁੱਧਵਾਰ ਦੀ ਦੁਪਹਿਰ ਨੂੰ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਸਿਡਨੀ 'ਚ ਸਥਿਤ ਪਿੰਡ ਬੁੰਦੇਨੇ 'ਚ ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਐਮਰਜੈਂਸੀ ਸੇਵਾ ਅਧਿਕਾਰੀਆਂ ਨੂੰ ਦੁਪਹਿਰ ਤਕਰੀਬਨ 3.00 ਵਜੇ ਹਾਦਸੇ ਦੀ ਸੂਚਨਾ ਮਿਲੀ। 
ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਕਾਰਨ ਕਾਰ ਦਾ 82 ਸਾਲਾ ਡਰਾਈਵਰ ਬੇਹੋਸ਼ ਹੋ ਗਿਆ ਅਤੇ ਕਾਰ 'ਚ ਹੀ ਫਸ ਗਿਆ। ਮੌਕੇ 'ਤੇ ਪੁੱਜੇ ਪੈਰਾ-ਮੈਡੀਕਲ ਅਧਿਕਾਰੀਆਂ ਨੇ ਜ਼ਖਮੀ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਕਾਰ 'ਚੋਂ ਕਿਸੇ ਤਰ੍ਹਾਂ ਬਾਹਰ ਕੱਢਿਆ ਪਰ ਘਟਨਾ ਵਾਲੀ ਥਾਂ 'ਤੇ ਹੀ ਉਸ ਦੀ ਮੌਤ ਹੋ ਗਈ। ਦੂਜੀ ਕਾਰ 'ਚ ਸਵਾਰ 52 ਸਾਲਾ ਵਿਅਕਤੀ ਦੀ ਲੱਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਉਸ ਨੂੰ ਏਅਰ ਐਂਬੂਲੈਂਸ ਜ਼ਰੀਏ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਅਧਿਕਾਰੀ ਘਟਨਾ ਦੀ ਜਾਂਚ ਕਰ ਰਹੇ ਹਨ। ਹਾਦਸੇ ਤੋਂ ਬਾਅਦ ਬੁੰਦੇਨੇ ਡਰਾਈਵ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਡਰਾਈਵਰਾਂ ਨੂੰ ਇਲਾਕੇ 'ਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।


Related News