ਟੈਕਸਾਸ ਯੂਨੀਵਰਸਿਟੀ ''ਚ ਚੱਲੀਆਂ ਗੋਲੀਆਂ, ਦੋ ਔਰਤਾਂ ਦੀ ਮੌਤ ਤੇ ਇਕ ਬੱਚਾ ਜ਼ਖਮੀ

02/04/2020 9:22:03 AM

ਵਾਸ਼ਿੰਗਟਨ— ਅਮਰੀਕਾ ਦੀ ਟੈਕਸਾਸ ਯੂਨੀਵਰਸਿਟੀ ਕੰਪਲੈਕਸ 'ਚ ਹੋਈ ਗੋਲੀਬਾਰੀ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਤੇ ਇਕ ਬੱਚਾ ਜ਼ਖਮੀ ਹੋ ਗਿਆ। ਅਜੇ ਇਨ੍ਹਾਂ ਦੀ ਪਛਾਣ ਸਾਂਝੀ ਨਹੀਂ ਕੀਤੀ ਗਈ। ਸਥਾਨਕ ਪੁਲਸ ਮੁਤਾਬਕ ਗੋਲੀਬਾਰੀ ਦੀ ਘਟਨਾ ਹਾਸਟਨ ਤੋਂ ਲਗਭਗ 480 ਕਿਲੋਮੀਟਰ ਦੂਰ ਸਥਿਤ ਟੈਕਸਾਸ ਯੂਨੀਵਰਸਿਟੀ ਦੇ ਕਾਮਰਸ ਵਿਭਾਗ 'ਚ ਦੁਪਹਿਰ ਤੋਂ ਪਹਿਲਾਂ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਬੱਚੇ ਦੀ ਉਮਰ ਸਿਰਫ ਦੋ ਸਾਲ ਹੈ ਤੇ ਉਸ ਦੀ ਸਥਿਤੀ ਖਤਰੇ ਤੋਂ ਬਾਹਰ ਹੈ। ਕਿਸੇ ਵਿਦਿਆਰਥੀ ਨੇ 10 ਕੁ ਵਜੇ ਫੋਨ ਕਰਕੇ ਪੁਲਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਸੀ।

ਇਸ ਘਟਨਾ ਦੇ ਬਾਅਦ ਯੂਨੀਵਰਸਿਟੀ ਕੰਪਲੈਕਸ 'ਚ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਘਟਨਾ ਵਾਲੇ ਸਥਾਨ ਦੇ ਨੇੜਲੇ ਇਲਾਕੇ ਨੂੰ ਬੰਦ ਕਰ ਦਿੱਤਾ ਗਿਆ ਹੈ। ਟੈਕਸਾਸ ਯੂਨੀਵਰਸਿਟੀ ਦੇ ਕਾਮਰਸ ਵਿਭਗ ਦੇ ਲਗਭਗ 12,000 ਵਿਦਿਆਰਥੀ ਪੜ੍ਹਦੇ ਹਨ। ਸੁਰੱਖਿਆ ਕਾਰਨਾਂ ਕਰਕੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।


Related News