ਤਾਈਵਾਨ ''ਚ ਮੋਹਲੇਧਾਰ ਮੀਂਹ, ਸੁਰੱਖਿਅਤ ਥਾਵਾਂ ''ਤੇ ਪਹੁੰਚਾਏ ਗਏ ਹਜ਼ਾਰਾਂ ਲੋਕ

Wednesday, Oct 02, 2024 - 07:49 PM (IST)

ਕਾਓਸ਼ੁੰਗ/ਤਾਈਵਾਨ (ਏਜੰਸੀ) : ਤਾਈਵਾਨ ਵਿੱਚ ਤੂਫ਼ਾਨ ਦੇ ਖ਼ਦਸ਼ੇ ਵਿਚਕਾਰ ਤੇਜ਼ ਹਵਾਵਾਂ ਚੱਲਣ ਅਤੇ ਮੋਹਲੇਧਾਰ ਮੀਂਹ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 70 ਲੋਕ ਜ਼ਖ਼ਮੀ ਹੋ ਗਏ। ਤਾਈਵਾਨ ਦੇ ਫਾਇਰ ਵਿਭਾਗ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤੂਫਾਨ ਦੇ ਖ਼ਦਸ਼ੇ ਦੇ ਮੱਦੇਨਜ਼ਰ ਹਜ਼ਾਰਾਂ ਲੋਕਾਂ ਨੂੰ ਨੀਵੇਂ ਜਾਂ ਪਹਾੜੀ ਇਲਾਕਿਆਂ ਤੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਵਿਭਾਗ ਨੇ ਦੱਸਿਆ ਕਿ ਤੂਫਾਨ 'ਕ੍ਰਾਥੋਨ' ਕਾਰਨ ਬਦਲੇ ਮੌਸਮ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 70 ਲੋਕ ਜ਼ਖ਼ਮੀ ਹੋ ਗਏ। ਕੇਂਦਰੀ ਮੌਸਮ ਪ੍ਰਸ਼ਾਸਨ ਦੇ ਅਨੁਸਾਰ, 209 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਨਾਲ ਆਉਣ ਵਾਲੇ ਇਸ ਤੂਫਾਨ ਦੇ ਵੀਰਵਾਰ ਤੜਕੇ ਤਾਈਵਾਨ ਦੇ ਸੰਘਣੀ ਆਬਾਦੀ ਵਾਲੇ ਪੱਛਮੀ ਤੱਟ 'ਤੇ ਪਹੁੰਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਬੱਚੇ ਨੂੰ ਝੂਲੇ 'ਤੇ ਲੈ ਗਈ ਸੀ ਮਾਂ, ਪੈ ਗਿਆ ਦਿਲ ਦਾ ਦੌਰਾ!

ਪਿਛਲੇ ਚਾਰ ਦਿਨਾਂ ਵਿੱਚ ਤੱਟਵਰਤੀ ਤਾਈਤੁੰਗ ਕਾਉਂਟੀ ਵਿੱਚ ਘੱਟੋ-ਘੱਟ 128 ਸੈਂਟੀਮੀਟਰ ਅਤੇ ਪ੍ਰਮੁੱਖ ਬੰਦਰਗਾਹ ਸ਼ਹਿਰ ਕਾਓਸ਼ੁੰਗ ਵਿੱਚ 43 ਸੈਂਟੀਮੀਟਰ ਮੀਂਹ ਪਿਆ ਹੈ। ਅਧਿਕਾਰੀਆਂ ਨੇ ਪੂਰੇ ਤੱਟਵਰਤੀ ਖੇਤਰ ਵਿੱਚ ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਕਰ ਦਿੱਤੇ ਹਨ ਅਤੇ ਸਾਰੀਆਂ ਘਰੇਲੂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਹੁਆਲਿਨ ਕਾਉਂਟੀ ਵਿੱਚ 3000 ਤੋਂ ਵੱਧ ਲੋਕਾਂ ਨੂੰ ਜ਼ਮੀਨ ਖਿਸਕਣ ਦੀ ਸੰਭਾਵਨਾ ਵਾਲੇ ਰਿਹਾਇਸ਼ੀ ਖੇਤਰ ਤੋਂ ਬਾਹਰ ਕੱਢਿਆ ਗਿਆ ਹੈ।  ਦੱਖਣ-ਪੱਛਮੀ ਸ਼ਹਿਰ ਤਾਈਨਾਨ ਦੇ ਲਗਭਗ 200 ਲੋਕਾਂ ਅਤੇ ਦੱਖਣੀ ਪਿੰਗਤੁੰਗ ਕਾਉਂਟੀ ਦੇ 800 ਤੋਂ ਵੱਧ ਨਿਵਾਸੀਆਂ ਨੂੰ ਵੀ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ ਹੈ। ਲਗਭਗ 27 ਲੱਖ ਦੀ ਆਬਾਦੀ ਵਾਲੇ ਸ਼ਹਿਰ ਕਾਓਸ਼ੁੰਗ ਦੇ ਤੂਫਾਨ ਨਾਲ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਲਾਲ ਸਾਗਰ 'ਚ ਡੁੱਬੀਆਂ ਪ੍ਰਵਾਸੀਆਂ ਨੂੰ ਲਿਜਾ ਰਹੀਆਂ 2 ਕਿਸ਼ਤੀਆਂ, 45 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News