ਹਾਂਗਕਾਂਗ ''ਚ ਰਾਜਨੇਤਾਵਾਂ ਦੀ ਗ੍ਰਿਫਤਾਰੀ ਤੋਂ ਅਮਰੀਕਾ ਨਾਰਾਜ਼, 6 ਚੀਨੀ ਅਧਿਕਾਰੀਆਂ ''ਤੇ ਲਗਾਈ ਪਾਬੰਦੀ

01/18/2021 11:22:21 PM

ਇੰਟਰਨੈਸ਼ਨਲ ਡੈਸਕ : ਚੀਨ ਦੇ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਹਾਂਗਕਾਂਗ ਵਿੱਚ ਵਿਰੋਧੀ ਸੰਸਦ ਮੈਂਬਰਾਂ ਦੀ ਗ੍ਰਿਫਤਾਰੀ 'ਤੇ ਅਮਰੀਕਾ ਨੇ ਸਖ਼ਤ ਇਤਰਾਜ਼ ਜਤਾਉਂਦੇ ਹੋਏ 6 ਹਾਂਗਕਾਂਗ ਜਾਂ ਚੀਨੀ ਅਧਿਕਾਰੀਆਂ ਖ਼ਿਲਾਫ਼ ਪਾਬੰਦੀਆਂ ਦਾ ਐਲਾਨ ਕੀਤਾ ਹੈ। ਗ੍ਰਿਫਤਾਰ ਲੋਕਾਂ ਵਿੱਚ 13 ਸਾਬਕਾ ਵਿਧਾਨ ਪ੍ਰੀਸ਼ਦ ਦੇ ਮੈਬਰਾਂ ਵਿੱਚ ਇੱਕ ਅਮਰੀਕੀ ਵਕੀਲ ਸ਼ਾਮਲ ਹੈ। ਅਮਰੀਕੀ ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਇਸ ਗ੍ਰਿਫਤਾਰੀ ਨਾਲ ਇਹ ਸੰਕੇਤ ਮਿਲਦੇ ਹਨ ਕਿ ਚੀਨ ਦੇ ਕਾਰਨ ਹਾਂਗਕਾਂਗ ਵਿੱਚ ਲੋਕਤੰਤਰ ਖ਼ਤਰੇ ਵਿੱਚ ਹੈ ਅਤੇ ਹਾਂਗਕਾਂਗ ਵਿੱਚ ਚੀਨ ਲੋਕਤੰਤਰ ਦੇ ਖਾਤਮੇ ਲਈ ਸੋਚੀ ਸਮਝੀ ਰਣਨੀਤੀ ਦੇ ਤਹਿਤ ਕੋਸ਼ਿਸ਼ ਕਰ ਰਿਹਾ ਹੈ। 

ਜ਼ਿਕਰਯੋਗ ਹੈ ਕਿ ਹਾਂਗਕਾਂਗ ਵਿੱਚ ਚੀਨ ਦੇ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ 6 ਜਨਵਰੀ ਨੂੰ 50 ਤੋਂ ਜ਼ਿਆਦਾ ਸੰਸਦ ਮੈਂਬਰਾਂ ਅਤੇ ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਂਗਕਾਂਗ ਵਿੱਚ ਬੀਤੇ ਦਿਨੀਂ ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰ 50 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਮਨੁੱਖੀ ਅਧਿਾਕਰ ਮਾਮਲਿਆਂ ਦੇ ਇੱਕ ਅਮਰੀਕੀ ਵਕੀਲ ਜਾਨ ਕਲੇਂਸੀ ਨੂੰ ਬਾਅਦ ਵਿੱਚ ਅਦਾਲਤ ਨੇ ਜ਼ਮਾਨਤ  ਦੇ ਦਿੱਤੀ। ਅਮਰੀਕਾ ਨੇ ਹਾਂਗਕਾਂਗ ਵਿੱਚ ਲਗਾਏ ਗਏ ਨਵੇਂ ਕਾਨੂੰਨ ਨੂੰ ਲਾਗੂ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਚੀਨ ਅਤੇ ਹਾਂਗਕਾਂਗ ਦੇ 6 ਅਧਿਕਾਰੀਆਂ 'ਤੇ ਪਾਬੰਦੀਆਂ ਦਾ ਐਲਾਨ ਕੀਤਾ ਹੈ।

ਅਮਰੀਕਾ ਨੇ ਇਸ ਕਾਾਰਵਾਈ 'ਤੇ ਸਖਤ ਇਤਰਾਜ਼ ਜਤਾਇਆ ਹੈ। ਹਾਂਗਕਾਂਗ ਸਰਕਾਰ ਨੇ ਅਮਰੀਕੀ ਕਾਂਗਰਸ ਦੀ ਰਿਪੋਰਟ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਹਾਂਗਕਾਂਗ ਨੇ ਕਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ ਅੰਤਰਰਾਸ਼ਟਰੀ ਕਾਨੂੰਨਾਂ ਦੇ ਬਰਾਬਰ ਹੈ। ਹਾਂਗਕਾਂਗ ਨੇ ਕਿਹਾ ਅਮਰੀਕੀ ਕਾਂਗਰਸ ਦੀ ਰਿਪੋਰਟ ਸੱਚਾਈ ਨੂੰ ਦਰਸਾਉਂਦੀ ਨਹੀਂ ਹੈ। ਕਾਂਗਰਸ ਦੇ ਕਾਰਜਕਾਰੀ ਕਮਿਸ਼ਨ ਦੀ ਸਲਾਨਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਾਂਗਕਾਂਗ ਵਿੱਚ ਇੱਕ ਦੇਸ਼, ਦੋ ਪ੍ਰਣਾਲੀ ਦੀ ਰੂਪ ਰੇਖਾ ਨੂੰ ਤਬਾਹ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News