ਯੂ. ਏ. ਈ. : 58 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਦੀ ਲਪੇਟ ''ਚ
Sunday, Jul 26, 2020 - 12:20 PM (IST)

ਦੁਬਈ- ਸੰਯੁਕਤ ਅਰਬ ਅਮੀਰਾਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 313 ਨਵੇਂ ਮਾਮਲਿਆਂ ਦੀ ਪੁਸ਼ਟੀ ਦੇ ਬਾਅਦ ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਏ ਲੋਕਾਂ ਦੀ ਗਿਣਤੀ ਵੱਧ ਕੇ 58,562 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਬਿਆਨ ਜਾਰੀ ਕਰ ਕੇ ਦੱਸਿਆ ਕਿ ਕੋਰੋਨਾ ਦੀ ਜਾਂਚ ਵਿਚ ਪੀੜਤ ਪਾਏ ਗਏ ਲੋਕਾਂ ਦੀ ਸਿਹਤ ਸਥਿਰ ਹੈ ਅਤੇ ਸਭ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਇਲਾਵਾ ਇਸ ਦੌਰਾਨ 393 ਲੋਕਾਂ ਦੇ ਠੀਕ ਹੋਣ ਦੇ ਬਾਅਦ ਕੋਰੋਨਾ ਨੂੰ ਮਾਤ ਦੇ ਕੇ ਉੱਭਰਨ ਵਾਲਿਆਂ ਦੀ ਸੂਚੀ 51,628 'ਤੇ ਪੁੱਜ ਗਈ ਹੈ।
ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਕਿਸੇ ਦੀ ਜਾਨ ਨਹੀਂ ਗਈ। ਜ਼ਿਕਰਯੋਗ ਹੈ ਕਿ ਖਾੜ੍ਹੀ ਦੇਸ਼ਾਂ ਵਿਚ ਸਭ ਤੋਂ ਪਹਿਲਾਂ ਯੂ. ਏ. ਈ. ਵਿਚ ਕੋਰੋਨਾ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਸੀ।