ਯੂ. ਏ. ਈ. ''ਚ ਕੋਰੋਨਾ ਵਾਇਰਸ ਦੇ ਨਵੇਂ 216 ਮਾਮਲੇ ਹੋਏ ਦਰਜ

08/08/2020 10:04:46 AM

ਦੁਬਈ- ਸੰਯੁਕਤ ਅਰਬ ਅਮੀਰਾਤ ਵਿਚ ਕੋਰੋਨਾ ਵਾਇਰਸ ਦੇ 216 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਇੱਥੇ ਇਸ ਨਾਲ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ 62,061 ਹੋ ਗਈ ਹੈ।

ਸਿਹਤ ਤੇ ਰੋਕਥਾਮ ਮੰਤਰਾਲੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੇਸ਼ ਵਿਚ ਦਰਜ ਕੀਤੇ ਗਏ ਮਾਮਲਿਆਂ ਵਿਚ ਕਈ ਦੇਸ਼ਾਂ ਦੇ ਨਾਗਰਿਕ ਸ਼ਾਮਲ ਹਨ। ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿਚ 276 ਹੋਰ ਮਰੀਜ਼ ਇਸ ਵਇਰਸ ਤੋਂ ਠੀਕ ਹੋਏ ਹਨ। ਇਸ ਦੇ ਨਾਲ ਹੀ ਇਸ ਮਹਾਮਾਰੀ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ 56,015 ਹੋ ਗਈ ਹੈ। ਉੱਥੇ ਹੀ ਦੇਸ਼ ਵਿਚ ਇਸ ਜਾਨਲੇਵਾ ਵਾਇਰਸ ਕਾਰਨ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਅਤੇ ਹੁਣ ਮ੍ਰਿਤਕਾਂ ਦਾ ਅੰਕੜਾ 356 ਹੋ ਗਿਆ ਹੈ। 


Lalita Mam

Content Editor

Related News