ਕੋਰੋਨਾ ਦਾ ਖ਼ੌਫ: ਭਾਰਤ ਤੇ ਪਾਕਿ ਸਮੇਤ ਇਨ੍ਹਾਂ ਦੇਸ਼ਾਂ ਦੀ ਯਾਤਰਾ ਨਹੀਂ ਕਰ ਸਕਣਗੇ UAE ਦੇ ਨਾਗਰਿਕ

07/02/2021 10:02:50 AM

ਦੁਬਈ : ਦੁਨੀਆਭਰ ਦੇ ਕਈ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਫਿਰ ਤੋਂ ਤੇਜ਼ੀ ਨਾਲ ਵੱਧ ਰਹੇ ਹਨ। ਅਜਿਹੇ ਵਿਚ ਕਈ ਦੇਸ਼ਾਂ ਨੇ ਕੋਰੋਨਾ ਪਾਬੰਦੀਆਂ ਨੂੰ ਫਿਰ ਤੋਂ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੰਯੁਕਤ ਅਰਬ ਅਮੀਰਾਤ ਨੇ ਆਪਣੇ ਨਾਗਰਿਕਾਂ ਲਈ 21 ਜੁਲਾਈ ਤੱੱਕ ਭਾਰਤ, ਪਾਕਿਸਤਾਨ ਸਮੇਤ ਕਈ ਦੇਸ਼ਾਂ ਵਿਚ ਯਾਤਰਾ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟਸ ਮੁਤਾਬਕ ਯੂ.ਏ.ਈ. ਸਰਕਾਰ ਨੇ ਵੀਰਵਾਰ ਨੂੰ ਭਾਰਤ, ਬੰਗਲਾਦੇਸ਼, ਨੇਪਾਲ, ਸ਼੍ਰੀਲੰਕਾ, ਵੀਅਤਨਮ, ਨਾਂਬੀਆ, ਜਾਂਬੀਆ, ਕਾਂਗੋ, ਯੁਗਾਂਡਾ, ਸਿੲਰਾ ਲਿਓਨ, ਲਾਈਬੇਰੀਆ, ਦੱਖਣੀ ਅਫਰੀਕਾ ਅਤੇ ਨਾਈਜ਼ੀਰੀਆ ਵਿਚ ਨਾਗਰਿਕਾਂ ’ਤੇ ਯਾਤਰਾ ਪਾਬੰਦੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਬਿਨਾਂ ਦਿਲ ਦੇ 555 ਦਿਨ ਜਿਉਂਦਾ ਰਿਹਾ ਇਹ ਵਿਅਕਤੀ, ਇੰਝ ਹੋਇਆ ਮੁਮਕਿਨ

ਯੂ.ਏ.ਈ. ਦੇ ਜਨਰਲ ਸਿਵਲ ਐਵੀਏਸ਼ਨ ਅਥਾਰਟੀ ਨੇ ਏਅਰਮੈਨ ਨੂੰ ਜਾਰੀ ਇਕ ਨੋਟਿਸ ਵਿਚ ਕਿਹਾ ਕਿ 14 ਦੇਸ਼ਾਂ- ਲਾਈਬੇਰੀਆ, ਨਾਂਬੀਆ, ਸਿਏਰਾ ਲਿਓਨ, ਡੈਮੋਕ੍ਰੇਟਿਕ ਰਿਪਬਲਿਕ ਆਫ ਕਾਂਗੋ, ਯੁਗਾਂਡਾ, ਜਾਂਬੀਆ, ਵਿਅਤਨਾਮ, ਭਾਰਤ, ਬੰਗਲਾਦੇਸ਼, ਨੇਪਾਲ, ਸ਼੍ਰੀਲੰਕਾ, ਨਾਈਜ਼ੀਰੀਆ ਅਤੇ ਦੱਖਣੀ ਅਫਰੀਕਾ ਤੋਂ ਉਡਾਣਾਂ 21 ਜੁਲਾਈ 2021 ਦੀ ਰਾਤ 11:59 ਵਜੇ ਤੱਕ ਮੁਅੱਤਲ ਰਹਿਣਗੀਆਂ। ਕਾਰਗੋ ਉਡਾਣਾਂ ਦੇ ਨਾਲ-ਨਾਲ ਵਪਾਰ ਅਤੇ ਚਾਰਟਡ ਉਡਾਣਾਂ ਨੂੰ ਪਾਬੰਦੀਆਂ ਤੋਂ ਛੋਟ ਦਿੱਤੀ ਜਾਏਗੀ।

ਇਹ ਵੀ ਪੜ੍ਹੋ: ਕੈਨੇਡਾ ’ਚ ਰਿਕਾਰਡ ਤੋੜ ਗਰਮੀ ਨਾਲ 486 ਤੇ ਅਮਰੀਕਾ ’ਚ ਹੁਣ ਤੱਕ 45 ਮੌਤਾਂ

ਰਿਪੋਰਟਾਂ ਵਿਚ ਅਮੀਰਾਤ ਦੇ ਵਿਦੇਸ਼ ਮੰਤਰਾਲਾ ਅਤੇ ਰਾਸ਼ਟਰੀ ਐਮਰਜੈਂਸੀ, ਸੰਕਟ ਅਤੇ ਆਫਤ ਪ੍ਰਬੰਧਨ ਅਥਾਰਟੀ ਦਾ ਹਵਾਲਾ ਦਿੰਦੇ ਹੋੲ ਕਿਹਾ ਗਿਆ ਹੈ ਕਿ ਯਾਤਰਾ ਦੇ ਮੌਸਮ ਦੀ ਸ਼ੁਰੂਆਤ ਨਾਲ ਨਾਗਰਿਕਾਂ ਨੂੰ ਕੋਵਿਡ ਨਾਲ ਸਬੰਧਤ ਸਾਰੇ ਜ਼ਰੂਰੀ ਉਪਾਵਾਂ ਦਾ ਪਾਲਣ ਕਰਨ ਦੀ ਜ਼ਰੂਰਤ ਹੈ। ਯੂ.ਏ.ਈ. ਨੇ ਇਹ ਵੀ ਕਿਹਾ ਕਿ ਉਸ ਦੇ ਨਾਗਰਿਕਾਂ ਨੂੰ ਯਾਤਰਾਂ ਦੌਰਾਨ ਕੋਵਿਡ ਪਾਜ਼ੇਟਿਵ ਹੋਣ ਦੇ ਮਾਮਲੇ ਵਿਚ ਸੈਲਫ ਆਈਸੋਲੇਟ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਆਪਣੇ ਮੇਜ਼ਬਾਨ ਦੇਸ਼ਾਂ ਵੱਲੋਂ ਲਾਗੂ ਸਾਰੇ ਨਿਰਦੇਸ਼ਾਂ, ਜ਼ਰੂਰਤਾਂ ਅਤੇ ਹੈਲਥ ਪ੍ਰੋਟੋਕਾਲ ਦਾ ਪਾਲਣ ਕਰਨਾ ਚਾਹੀਦਾ ਹੈ। ਕੋਵਿਡ ਪਾਜ਼ੇਟਿਵ ਹੋਣ ਦੀ ਸਥਿਤੀ ਵਿਚ ਯੂ.ਏ.ਈ. ਨਾਗਰਿਕਾਂ ਨੂੰ ਆਪਣੇ ਮੇਜ਼ਬਾਨ ਦੇਸ਼ਾਂ ਵਿਚ ਸੰਯੁਕਤ ਅਰਬ ਅਮੀਰਾਤ ਦੇ ਦੂਤਾਵਸਾਂ ਨੂੰ ਵੀ ਸੂਚਿਤ ਕਰਨਾ ਹੋਵੇਗਾ।

ਇਹ ਵੀ ਪੜ੍ਹੋ: ਕਸ਼ਮੀਰ ’ਤੇ ਆਪਣੇ ਫ਼ੈਸਲੇ ਤੋਂ ਹਟਣ ਤੱਕ ਪਾਕਿਸਤਾਨ ਭਾਰਤ ਨਾਲ ਸਬੰਧ ਬਹਾਲ ਨਹੀਂ ਕਰੇਗਾ: ਇਮਰਾਨ ਖਾਨ

ਸਰਕਾਰ ਨੇ ਕਿਹਾ ਹੈ ਕਿ ਮੇਜ਼ਬਾਨ ਦੇਸ਼ ਵਿਚ ਸਬੰਧਤ ਅਧਿਕਾਰੀਆਂ ਦੇ ਨਾਲ ਗੱਲਬਾਤ ਅਤੇ ਯੂ.ਏ.ਈ. ਵਿਚ ਸਿਹਤ ਵਿਭਾਗਾਂ ਤੋਂ ਸਹਿਮਤੀ ਦੇ ਬਾਅਦ ਹੀ ਅਜਿਹੇ ਪੀੜਤ ਨਾਗਰਿਕਾਂ ਨੂੰ ਯੂ.ਏ.ਈ. ਪਰਤਣ ਦੀ ਇਜਾਜ਼ਤ ਦਿੱਤੀ ਜਾਏਗੀ। ਉਨ੍ਹਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਕਰਨ ਲਈ ਜ਼ਰੂਰੀ ਸਾਰੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਪ੍ਰੋਟੋਕਾਲ ਦਾ ਪਾਲਣ ਕੀਤਾ ਜਾਏਗਾ।

ਇਹ ਵੀ ਪੜ੍ਹੋ: WWE ਸੁਪਰਸਟਾਰ ਮੇਲਿਸਾ ਕੋਟਸ ਦਾ ਅਚਾਨਕ ਹੋਇਆ ਦਿਹਾਂਤ, ਰੈਸਲਿੰਗ ਜਗਤ ’ਚ ਸੋਗ ਦੀ ਲਹਿਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry