UAE 'ਚ 8 ਹਜ਼ਾਰ ਤੋਂ ਵੱਧ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਹੁਣ ਤੱਕ 220 ਮੌਤਾਂ

05/18/2020 7:33:53 AM

ਦੁਬਈ- ਸੰਯੁਕਤ ਅਰਬ ਅਮੀਰਾਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 731 ਨਵੇਂ ਮਾਮਲੇ ਆਉਣ ਨਾਲ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 23 ਹਜ਼ਾਰ ਤੋਂ ਪਾਰ ਹੋ ਗਈ ਹੈ ਪਰ ਖਾਸ ਗੱਲ ਇਹ ਹੈ ਕਿ ਦੇਸ਼ ਵਿਚ 8 ਹਜ਼ਾਰ ਤੋਂ ਵੱਧ ਲੋਕ ਸਿਹਤਯਾਬ ਹੋ ਚੁੱਕੇ ਹਨ।

ਯੂ. ਏ. ਈ. ਦੇ ਸਿਹਤ ਅਤੇ ਰੋਗ ਕੰਟਰੋਲ ਮੰਤਰਾਲੇ ਨੇ ਐਤਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਨਵੇਂ ਮਾਮਲਿਆਂ ਵਿਚ ਵਿਦੇਸ਼ਾਂ ਤੋਂ ਆਏ ਲੋਕ ਹਨ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਹੈ ਅਤੇ ਇਲਾਜ ਚੱਲ ਰਿਹਾ ਹੈ। 

ਇਸ ਵਿਚਕਾਰ 581 ਹੋਰ ਲੋਕ ਪੂਰੀ ਤਰ੍ਹਾਂ ਠੀਕ ਹੋ ਗਏ, ਜਿਨ੍ਹਾਂ ਨੂੰ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਅਤੇ ਦੇਸ਼ ਵਿਚ ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ 8,512 ਹੋ ਗਈ ਹੈ। ਇਸ ਦੌਰਾਨ ਕੋਵਿਡ-19 ਕਾਰਨ ਹੋਰ 6 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 220 ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਯੂ. ਏ. ਈ. ਪਹਿਲਾ ਅਜਿਹਾ ਖਾੜੀ ਦੇਸ਼ ਹੈ ਜਿੱਥੇ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਸਨ। 


Lalita Mam

Content Editor

Related News