UAE ਦਾ ਵੱਡਾ ਫ਼ੈਸਲਾ, ਭਾਰਤੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

07/24/2021 3:23:56 PM

ਦੁਬਈ (ਵਾਰਤਾ) : ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਸਰਕਾਰ ਨੇ ਭਾਰਤ, ਬੰਗਲਾਦੇਸ਼, ਪਾਕਿਸਤਾਨ ਅਤੇ ਸ਼੍ਰੀਲੰਕਾ ਤੋਂ ਦੁਬਈ ਲਈ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ 28 ਜੁਲਾਈ ਤੱਕ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ: ਭਾਰਤੀ ਹਵਾਈ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਜਰਮਨੀ ਸਮੇਤ ਇਨ੍ਹਾਂ 16 ਦੇਸ਼ਾਂ ਨੇ ਖੋਲ੍ਹੇ ਆਪਣੇ ਦਰਵਾਜ਼ੇ

ਯੂ.ਏ.ਈ. ਏਅਰਲਾਈਨ ਨੇ ਸ਼ੁੱਕਰਵਾਰ ਨੂੰ ਜਾਰੀ ਐਡਵਾਇਜ਼ਰੀ ਵਿਚ ਕਿਹਾ ਕਿ ਪਿਛਲੇ 14 ਦਿਨਾਂ ਵਿਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਯੂ.ਏ.ਈ. ਦੀ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਯੂ.ਏ.ਈ. ਦੇ ਨਾਗਰਿਕਾਂ, ਗੋਲਡਨ ਵੀਜ਼ਾ ਧਾਰਕਾਂ ਅਤੇ ਰਾਜਨੀਤਕ ਮਿਸ਼ਨ ਦੇ ਮੈਂਬਰਾਂ ਨੂੰ ਇਸ ਕੋਵਿਡ ਪ੍ਰੋਟੋਕਾਲ ਤੋਂ ਛੋਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸਪੇਨ ਦੀ ਸੰਸਦ ’ਚ ਵੜਿਆ ਚੂਹਾ, ਕੁਰਸੀਆਂ ਛੱਡ ਭੱਜਦੇ ਦਿਖੇ ਸੰਸਦ ਮੈਂਬਰ, ਵੇਖੋ ਵੀਡੀਓ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News