UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਦਾ ਦੇਹਾਂਤ
Friday, May 13, 2022 - 04:27 PM (IST)
ਦੁਬਈ (ਭਾਸ਼ਾ): ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਆਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹੀਯਾਨ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਦੇ ਹਵਾਲੇ ਨਾਲ ਸਥਾਨਕ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ਡਬਲਊ.ਏ.ਐੱਮ. ਦੇ ਇਕ ਬਿਆਨ ਵਿਚ ਕਿਹਾ ਗਿਆ ਕਿ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲਾ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹੀਯਾਨ ਦੇ ਦੇਹਾਂਤ 'ਤੇ ਸੰਯੁਕਤ ਅਰਬ ਅਮੀਰਾਤ, ਅਰਬ ਅਤੇ ਇਸਲਾਮੀ ਰਾਸ਼ਟਰ ਅਤੇ ਦੁਨੀਆ ਦੇ ਲੋਕਾਂ ਨਾਲ ਸੋਗ ਪ੍ਰਗਟ ਕੀਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ : ਮੈਡੀਕਲ ਕਲੀਨਿਕ 'ਚ ਵਾਪਰਿਆ ਹਾਦਸਾ, ਗਰਭਵਤੀ ਔਰਤ ਨਾਲ ਟਕਰਾਈ ਗੱਡੀ
ਸ਼ੇਖ ਖਲੀਫਾ ਨੇ 3 ਨਵੰਬਰ, 2004 ਤੋਂ ਯੂ.ਏ.ਈ. ਦੇ ਰਾਸ਼ਟਰਪਤੀ ਅਤੇ ਆਬੂ ਧਾਬੀ ਦੇ ਸ਼ਾਸਕ ਵਜੋਂ ਕੰਮ ਕੀਤਾ।ਖਲੀਜ਼ ਟਾਈਮਜ਼ ਦੀ ਰਿਪੋਰਟ ਮੁਤਾਬਕ, ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਯੂ.ਏ.ਈ. ਦੇ ਰਾਸ਼ਟਰਪਤੀ ਅਤੇ ਆਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹੀਯਾਨ ਦੇ ਦੇਹਾਂਤ 'ਤੇ 40 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ।ਇਸ ਦੌਰਾਨ ਝੰਡੇ ਅੱਧੇ ਝੁਕੇ ਰਹਿਣਗੇ ਅਤੇ ਮੰਤਰਾਲਿਆਂ, ਵਿਭਾਗਾਂ, ਸੰਘੀ ਅਤੇ ਸਥਾਨਕ ਸੰਸਥਾਵਾਂ ਅੱਜ ਤੋਂ ਸ਼ੁਰੂ ਹੋਣ ਵਾਲੇ ਕੰਮ ਨੂੰ ਮੁਅੱਤਲ ਕਰ ਦੇਣਗੇ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।