ਭਾਰਤ ਤੋਂ ਦੁਬਈ ਜਾਣ ਵਾਲੇ ਇਨ੍ਹਾਂ ਯਾਤਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਨਹੀਂ ਦਿਖਾਉਣਾ ਪਏਗਾ ਵੈਕਸੀਨੇਸ਼ਨ ਸਰਟੀਫਿਕੇਟ

Wednesday, Aug 11, 2021 - 05:15 PM (IST)

ਦੁਬਈ : ਭਾਰਤ ਤੋਂ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਅਮੀਰਾਤ ਏਅਰਲਾਈਨ ਨੇ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ। ਏਅਰਲਾਈਨ ਨੇ ਦੱਸਿਆ ਹੈ ਕਿ ਹੁਣ ਭਾਰਤ ਸਮੇਤ 6 ਹੋਰ ਦੇਸ਼ਾਂ ਤੋਂ ਦੁਬਈ ਜਾਣ ਵਾਲੇ ਯਾਤਰੀਆਂ ਨੂੰ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣ ਦੀ ਜ਼ਰੂਰਤ ਨਹੀਂ ਹੈ। ਹਾਲਾਂਕਿ ਇਹ ਸੁਵਿਧਾ ਸਿਰਫ਼ ਸੰਯੁਕਤ ਅਰਬ ਅਮੀਰਾਤ ਦੇ ਨਾਗਰਿਕਾਂ ਲਈ ਹੀ ਉਪਬਲੱਧ ਹੋਵੇਗੀ। ਬਾਕੀ ਦੇ ਯਾਤਰੀਆਂ ਲਈ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਜ਼ਰੂਰੀ ਹੋਵੇਗਾ।

ਇਹ ਵੀ ਪੜ੍ਹੋ: ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਜਲੰਧਰ ਦੇ ਨੌਜਵਾਨ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਮੌਤ

ਗਲਫ਼ ਨਿਊਜ਼ ਦੀ ਖ਼ਬਰ ਮੁਤਾਬਕ ਯੂ.ਏ.ਈ. ਦੇ ਵੈਧ ਨਿਵਾਸ ਵੀਜ਼ਾ ਨਾਲ ਸਾਰੇ ਯਾਤਰੀਆਂ ਨੂੰ ਭਾਰਤ, ਨੇਪਾਲ, ਨਾਈਜ਼ੀਰੀਆ, ਪਾਕਿਸਤਾਨ, ਸ੍ਰੀਲੰਕਾ ਅਤੇ ਯੂਗਾਂਡਾ ਤੋਂ ਦੁਬਈ ਦੀ ਯਾਤਰਾ ਕਰਨ ਦੀ ਇਜਾਜ਼ਤ ਹੋਵੇਗੀ। ਬਸ਼ਰਤੇ ਕਿ ਉਨ੍ਹਾਂ ਕੋਲ ਇਕ ਵੈਧ ਕੋਵਿਡ-19 ਜਾਂਚ ਪ੍ਰਮਾਣ ਪੱਤਰ ਹੋਣਾ ਚਾਹੀਦਾ ਹੈ, ਜੋ ਨਮੂਨੇ ਇਕੱਠੇ ਕੀਤੇ ਜਾਣ ਅਤੇ ਉਡਾਣ ਦੀ ਰਵਾਨਗੀ ਤੋਂ 48 ਘੰਟੇ ਦੇ ਅੰਦਰ ਦਾ ਹੋਣਾ ਚਾਹੀਦਾ ਹੈ। ਇਸ ਨੇ ਕਿਹਾ ਕਿ ਦੁਬਈ ਵੀਜ਼ਾ ਧਾਰਕਾਂ ਨੂੰ ਰੈਜ਼ੀਡੈਂਸੀ ਅਤੇ ਵਿਦੇਸ਼ੀ ਮਾਮਲਿਆਂ ਦੇ ਡਾਇਰੈਕਟੋਰੇਟ ਜਨਰਲ ਜ਼ਰੀਏ ਪ੍ਰਵੇਸ਼ ਤੋਂ ਪਹਿਲਾਂ ਮਨਜ਼ੂਰੀ ਲਈ ਜ਼ਰੂਰੀ ਅਰਜ਼ੀ ਦੇਣੀ ਹੋਵੇਗੀ। ਉਥੋਂ ਮਨਜ਼ੂਰੀ ਮਿਲਣ ਦੇ ਬਾਅਦ ਹੀ ਯਾਤਰੀ ਦੁਬਈ ਦੀ ਯਾਤਰਾ ਕਰਨ ਦੇ ਯੋਗ ਹੋ ਸਕਣਗੇ।

ਇਹ ਵੀ ਪੜ੍ਹੋ: ਕੈਨੇਡਾ ਨੇ ਭਾਰਤ ਲਈ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾਈ

ਗਲਫ ਨਿਊਜ਼ੀ ਦੀ ਖ਼ਬਰ ਮੁਤਾਬਕ ਸਰਟੀਫਾਈਡ ਲੈਬਸ ਤੋਂ ਸਿਰਫ਼ ਕੋਵਿਡ-19 ਪੀ.ਸੀ.ਆਰ. ਟੈਸਟ ਰਿਪੋਰਟ, ਜੋ ਓਰੀਜਨਲ ਰਿਪੋਰਟ ਨਾਲ ਜੁੜਿਆ ਕਿਊ.ਆਰ. ਕੋਡ ਜਾਰੀ ਕਰਦੀ ਹੈ, ਉਸ ਨੂੰ ਹੀ ਸਵੀਕਾਰ ਕੀਤਾ ਜਾਏਗਾ। ਖ਼ਬਰ ਮੁਤਾਬਕ ਯਾਤਰੀਆਂ ਨੂੰ ਆਪਣੀ ਉਡਾਣ ਰਵਾਨਗੀ ਤੋਂ 4 ਘੰਟੇ ਪਹਿਲਾਂ ਇਕ ਕੋਵਿਡ-19 ਪੀ.ਸੀ.ਆਰ. ਰੈਪਿਡ ਟੈਸਟ ਕਰਵਾਉਣਾ ਹੋਵੇਗਾ। ਰੈਪਿਡ ਐਂਟੀਜਨ ਟੈਸਟ ਸਵੀਕਾਰ ਨਹੀਂ ਕੀਤਾ ਜਾਏਗਾ। ਉਥੇ ਹੀ ਦੁਬਈ ਪਹੁੰਚਣ ’ਤੇ ਯਾਤਰੀਆਂ ਨੂੰ ਇਕ ਕੋਵਿਡ-19 ਪੀ.ਸੀ.ਆਰ. ਟੈਸਟ ਹੋਰ ਕਰਵਾਉਣਾ ਹੋਵੇਗਾ। ਯੂ.ਏ.ਈ. ਦੇ ਨਾਗਰਿਕਾਂ ਨੂੰ ਇਨ੍ਹਾਂ ਸਭ ਤੋਂ ਛੋਟ ਦਿੱਤੀ ਗਈ ਹੈ ਪਰ ਦੁਬਈ ਪਹੁੰਚਣ ’ਤੇ ਉਨ੍ਹਾਂ ਨੂੰ ਵੀ ਕੋਵਿਡ-19 ਪੀ.ਸੀ.ਆਰ. ਟੈਸਟ ਕਰਾਉਣਾ ਹੋਵੇਗਾ। ਦੱਸ ਦੇਈਏ ਕਿ ਯੂ.ਏ.ਈ. ਨੇ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਭਾਰਤ, ਪਾਕਿਸਤਾਨ ਸਮੇ ਕਈ ਦੇਸ਼ਾਂ ਤੋਂ ਲੋਕਾਂ ਦੇ ਆਉਣ ’ਤੇ ਰੋਕ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ: ਕੈਨੇਡਾ ਦੀ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਤੋਂ ਕੋਰੀ ਨਾਂਹ, ਜਾਣੋ ਹੁਣ ਕੀ ਕਰਨ ਵਿਦਿਆਰਥੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News