ਯੂਕੇ: ਬਲਿਹਾਰ ਸਿੰਘ ਰਾਮੇਵਾਲ ਵੱਲੋਂ ਸੁਖਬੀਰ ਸਿੰਘ ਬਾਦਲ ''ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

Wednesday, Dec 04, 2024 - 05:34 PM (IST)

ਯੂਕੇ: ਬਲਿਹਾਰ ਸਿੰਘ ਰਾਮੇਵਾਲ ਵੱਲੋਂ ਸੁਖਬੀਰ ਸਿੰਘ ਬਾਦਲ ''ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਗਲਾਸਗੋ/ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ) - ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ ਭੁਗਤ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੇ ਸੰਬੰਧ ਵਿੱਚ ਵਿਸ਼ਵ ਭਰ ਵਿੱਚੋਂ ਵੱਖੋ-ਵੱਖਰੇ ਪ੍ਰਤੀਕਰਮ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਯੂ.ਕੇ. ਦੇ ਪ੍ਰਧਾਨ ਬਲਿਹਾਰ ਸਿੰਘ ਰਾਮੇਵਾਲ ਵੱਲੋਂ ਵੀ ਇਸ ਸੰਬੰਧੀ ਆਪਣਾ ਬਿਆਨ ਜਾਰੀ ਕਰਦਿਆਂ ਇਕ ਸਿਰਫਿਰੇ ਵੱਲੋਂ ਸੁਖਬੀਰ ਸਿੰਘ ਬਾਦਲ 'ਤੇ ਕੀਤੇ ਗਏ ਕਾਤਲਾਨਾ ਹਮਲੇ ਦੀ ਨਿੰਦਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅਜਿਹੇ ਲੋਕ ਇਹ ਦਿਖਾਉਣ ਦੀ ਤਾਕ ਵਿੱਚ ਹਨ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਫ਼ੈਸਲੇ ਨੂੰ ਨਹੀਂ ਮੰਨਦੇ ਤੇ ਉਸ ਤੋਂ ਵੀ ਉੱਪਰ ਹਨ। ਰਾਮੇਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਤੇ ਬਾਕੀ ਸੰਗਤਾਂ ਵੱਲੋਂ ਜੋ ਸਜ਼ਾ ਉਹਨਾਂ ਨੂੰ ਦਿੱਤੀ ਗਈ, ਉਸਨੂੰ ਕਬੂਲਦਿਆਂ ਆਪਣੀਆਂ ਭੁੱਲਾਂ ਦੀ ਖਿਮਾ ਵੀ ਮੰਗੀ ਪਰ ਇਸ ਤਰ੍ਹਾਂ ਸ਼ਰੇਆਮ ਆ ਕੇ ਉਹਨਾਂ ਉੱਪਰ ਕਾਤਲਾਨਾ ਹਮਲਾ ਕਰਨਾ ਅਤੀ ਨਿੰਦਣਯੋਗ ਹੈ। 

ਇਹ ਵੀ ਪੜ੍ਹੋ: US ਦਾ ਈਰਾਨ ਨੂੰ ਝਟਕਾ, ਤੇਲ ਦੀ ਢੋਆ-ਢੁਆਈ ਕਰਨ ਵਾਲੀਆਂ 35 ਕੰਪਨੀਆਂ ਤੇ ਜਹਾਜ਼ਾਂ 'ਤੇ ਲਗਾਈ ਪਾਬੰਦੀ

ਸ਼੍ਰੋਮਣੀ ਅਕਾਲੀ ਦਲ ਬਾਦਲ ਯੂ.ਕੇ. ਦੇ ਸਮੁੱਚੇ ਮੈਂਬਰ ਇਸ ਕਾਤਲਾਨਾ ਹਮਲੇ ਦੀ ਨਿੰਦਾ ਕਰਦੇ ਹਨ ਤੇ ਨਾਲ ਹੀ ਉਹਨਾਂ ਜਥੇਦਾਰ ਸਾਹਿਬਾਨਾਂ ਨੂੰ ਵੀ ਬੇਨਤੀ ਕੀਤੀ ਕਿ ਜਿਸ ਤਰ੍ਹਾਂ ਉਹਨਾਂ ਨੇ ਬਹੁਤ ਹੀ ਦਲੇਰੀ ਨਾਲ ਸਰਦਾਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਹੈ,  ਉਸੇ ਤਰ੍ਹਾਂ ਹੀ ਇਸ ਤਰ੍ਹਾਂ ਦਾ ਘਿਨੌਣਾ ਜੁਰਮ ਕਰਨ ਵਾਲੇ ਸਿਰਫਿਰੇ ਨੂੰ ਵੀ ਬਣਦੀ ਸਜ਼ਾ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਸਿੱਖ ਜਗਤ ਹੁਣ ਤੱਕ ਕਾਂਗਰਸ ਜਾਂ ਇੰਦਰਾ ਗਾਂਧੀ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਗਏ ਹਮਲੇ ਲਈ ਦੋਸ਼ੀ ਮੰਨਦੀ ਆ ਰਹੀ ਹੈ ਤਾਂ ਇਸ ਤਰ੍ਹਾਂ ਦੇ ਸ਼ਖਸ ਨੂੰ ਕੀ ਕਿਹਾ ਜਾਵੇ? ਜਿਸ ਨੇ ਸਿੱਖ ਬਾਣੇ ਦੇ ਵਿੱਚ ਹੁੰਦਿਆਂ ਹੋਇਆਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬ ਉੱਚਤਾ ਨੂੰ ਲਲਕਾਰਨ ਦੀ ਕੋਸ਼ਿਸ਼ ਕੀਤੀ ਹੈ। 

ਇਹ ਵੀ ਪੜ੍ਹੋ: UK ਨੇ ਬਦਲੀ ਟ੍ਰੈਵਲ ਐਡਵਾਈਜ਼ਰੀ, ਇਸ ਦੇਸ਼ ਨਾ ਜਾਣ ਦੀ ਸਲਾਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News