UK: ਬਕਿੰਘਮ ਪੈਲੇਸ ਦੇ ਗੇਟ ਨੂੰ ਕਾਰ ਨੇ ਮਾਰੀ ਟੱਕਰ, ਡਰਾਈਵਰ ਗ੍ਰਿਫ਼ਤਾਰ
Monday, Mar 11, 2024 - 10:12 AM (IST)

ਇੰਟਰਨੈਸ਼ਨਲ ਡੈਸਕ: ਯੂ.ਕੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਲੰਡਨ ਦੇ ਬਕਿੰਘਮ ਪੈਲੇਸ ਦੇ ਮੁੱਖ ਗੇਟਾਂ ਨੂੰ ਕਾਰ ਨਾਲ ਟੱਕਰ ਮਾਰੀ ਗਈ। ਇਸ ਮਗਰੋਂ ਟੱਕਰ ਮਾਰਨ ਵਾਲੇ ਵਿਅਕਤੀ ਨੂੰ ਸਕਾਟਲੈਂਡ ਯਾਰਡ ਦੇ ਅਧਿਕਾਰੀਆਂ ਨੇ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਸ਼ੱਕੀ ਨੂੰ ਹਸਪਤਾਲ ਲਿਜਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਇਟਲੀ ਤੋਂ ਬੇਹੱਦ ਮੰਦਭਾਗੀ ਖ਼ਬਰ, 26 ਸਾਲਾ ਭਾਰਤੀ ਮੂਲ ਦੇ ਟਰੱਕ ਡਰਾਈਵਰ ਦੀ ਮੌਤ
ਮੈਟਰੋਪੋਲੀਟਨ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਤੜਕੇ 2:33 ਵਜੇ ਇੱਕ ਕਾਰ ਬਕਿੰਘਮ ਪੈਲੇਸ ਦੇ ਮੁੱਖ ਗੇਟਾਂ ਨਾਲ ਟਕਰਾ ਗਈ। ਅਧਿਕਾਰੀਆਂ ਨੇ ਅਪਰਾਧਿਕ ਨੁਕਸਾਨ ਦੇ ਸ਼ੱਕ 'ਤੇ ਵਿਅਕਤੀ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਕਿਸੇ ਹੋਰ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਸਮੇਂ ਰਾਜਾ ਚਾਰਲਸ III ਬਰਕਸ਼ਾਇਰ ਵਿੱਚ ਵਿੰਡਸਰ ਕੈਸਲ ਵਿੱਚ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।