ਬ੍ਰਿਟੇਨ ’ਚ ਇਕ ਦਿਨ ’ਚ ਰਿਕਾਰਡ 7540 ਨਵੇਂ ਮਾਮਲੇ ਆਏ ਸਾਹਮਣੇ

06/10/2021 3:06:32 PM

ਲੰਡਨ (ਭਾਸ਼ਾ) : ਬ੍ਰਿਟੇਨ ਵਿਚ ਫਰਵਰੀ ਦੇ ਬਾਅਦ ਤੋਂ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਜੋ ਇਹ ਦਰਸਾਉਂਦਾ ਹੈ ਕਿ ਕੋਰੋਨਾ ਦਾ ਡੈਲਟਾ ਵੈਰੀਐਂਟ ਦੇਸ਼ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ।

ਸਰਕਾਰੀ ਅੰਕੜਿਆਂ ਵਿਚ ਦੱਸਿਆ ਗਿਆ ਕਿ ਬ੍ਰਿਟੇਨ ਵਿਚ ਬੁੱਧਵਾਰ ਨੂੰ ਕੋਰੋਨਾ ਦੇ 7540 ਨਵੇਂ ਮਾਮਲੇ ਸਾਹਮਣੇ ਆਏ, ਜੋ 26 ਫਰਵਰੀ ਦੇ ਬਾਅਦ ਤੋਂ ਸਭ ਤੋਂ ਜ਼ਿਆਦਾ ਨਵੇਂ ਮਾਮਲੇ ਹਨ। ਇਸ ਦੇ ਨਾਲ ਹੀ ਬ੍ਰਿਟੇਨ ਵਿਚ ਕੋਰੋਨਾ ਦੀ ਤੀਜੀ ਲਹਿਰ ਦਾ ਖ਼ਦਸ਼ਾ ਵੱਧ ਗਿਆ ਹੈ। ਡੈਲਟਾ ਵੈਰੀਐਂਟ ਦੇ ਇੰਫੈਕਸ਼ਨ ਕਾਰਨ ਪਿਛਲੇ ਕੁੱਝ ਹਫ਼ਤਿਆਂ ਤੋਂ ਬ੍ਰਿਟੇਨ ਵਿਚ ਰੋਜ਼ਾਨਾ ਮਾਮਲੇ ਵੱਧ ਰਹੇ ਹਨ।

ਹਾਲਾਂਕਿ ਕੁੱਝ ਮਾਹਰਾਂ ਦਾ ਕਹਿਣਾ ਹੈ ਕਿ ਬ੍ਰਿਟੇਨ ਵਿਚ ਭਾਵੇਂ ਹੀ ਕੇਸ ਵੱਧ ਰਹੇ ਹਨ ਪਰ ਜ਼ਿਆਦਾ ਖ਼ਤਰਾ ਨਹੀਂ ਹੈ। ਕਿਉਂਕਿ ਬੁੱਧਵਾਰ ਨੂੰ ਪੂਰੇ ਦੇਸ਼ ਵਿਚ ਸਿਰਫ 6 ਮਰੀਜ਼ਾਂ ਦੀ ਮੌਤ ਹੋਈ ਅਤੇ 2234 ਲੋਕ ਠੀਕ ਹੋਏ। ਦੇਸ਼ ਵਿਚ ਕੋਰੋਨਾ ਕਾਰਨ 1,27,860 ਲੋਕਾਂ ਦੀ ਮੌਤ ਹੋ ਚੁੱਕੀ ਹੈ।
 


cherry

Content Editor

Related News