ਯੂਕੇ: ਮਜੀਠੀਆ ਦੇ ਸਮਰਥਕਾਂ ਨੇ ਵਿਸ਼ਾਲ ਇਕੱਠ ਦੌਰਾਨ ਲੱਡੂ ਵੰਡ ਕੇ ਜ਼ਮਾਨਤ ਦੀ ਮਨਾਈ ਖੁਸ਼ੀ

Friday, Jan 14, 2022 - 09:23 AM (IST)

ਯੂਕੇ: ਮਜੀਠੀਆ ਦੇ ਸਮਰਥਕਾਂ ਨੇ ਵਿਸ਼ਾਲ ਇਕੱਠ ਦੌਰਾਨ ਲੱਡੂ ਵੰਡ ਕੇ ਜ਼ਮਾਨਤ ਦੀ ਮਨਾਈ ਖੁਸ਼ੀ

ਗਲਾਸਗੋ/ਲੈਸਟਰ (ਮਨਦੀਪ ਖੁਰਮੀ ਹਿੰਮਤਪੁਰਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਜਿੱਥੇ ਪੰਜਾਬ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਖੁਸ਼ੀ ਮਨਾਈ ਮਨਾਈ ਜਾ ਰਹੀ ਹੈ, ਉਥੇ ਹੀ ਵਿਦੇਸ਼ਾਂ ਵਿਚ ਵਸਦੇ ਅਕਾਲੀ ਵਰਕਰਾਂ ਵੱਲੋਂ ਵੀ ਇਸ ਰਾਹਤ 'ਤੇ ਮਾਣਯੋਗ ਪੰਜਾਬ ਹਾਈਕੋਰਟ ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਵੱਡੇ ਇਕੱਠ ਕਰਕੇ ਭੰਗੜੇ ਪਾ ਕੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਜਾ ਰਹੀ ਹੈ। ਇਸੇ ਤਰ੍ਹਾਂ ਇੰਗਲੈਂਡ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਅੱਜ ਅਕਾਲੀ ਆਗੂ ਜਲਵੰਤ ਸਿੰਘ ਢੱਡੇ, ਸੁਖਜਿੰਦਰ ਸਿੰਘ ਢੱਡੇ ਅਤੇ ਮੁਖਤਿਆਰ ਸਿੰਘ ਝੰਡੇਰ ਦੀ ਅਗਵਾਈ ਵਿਚ ਇਕ ਵਿਸ਼ਾਲ ਇਕੱਠ ਕਰਕੇ ਬਿਕਰਮ ਸਿੰਘ ਮਜੀਠੀਆ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਗਈ ਅਤੇ ਲੱਡੂ ਵੰਡ ਕੇ ਭੰਗੜੇ ਪਾ ਕੇ ਖ਼ੁਸ਼ੀ ਮਨਾਈ ਗਈ।

ਇਸ ਮੌਕੇ 'ਤੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਵਿਚਲੀ ਕਾਂਗਰਸ ਸਰਕਾਰ ਨੇ ਮਜੀਠੀਆ 'ਤੇ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਅੰਦਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਤਾਂ ਕਿ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ, ਪਰ ਸਰਕਾਰ ਦੀ ਇਹ ਮਨਸ਼ਾ ਪੂਰੀ ਨਹੀਂ ਹੋਈ ਅਤੇ ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਪਹਿਲਾ ਦੀ ਤਰ੍ਹਾਂ ਆਪਣੇ ਵਰਕਰਾਂ 'ਚ ਵਿਚਰ ਕੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੇ ਪੱਧਰ 'ਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਸ ਮੌਕੇ 'ਤੇ ਬਹੁਜਨ ਸਮਾਜ ਪਾਰਟੀ ਦੇ ਯੂ.ਕੇ ਦੇ ਆਗੂ ਦੀਪ ਨੀਲੋਵਾਲੀਆ, ਰਣਜੀਤ ਸਿੰਘ ਢੱਡੇ, ਪਲਵਿੰਦਰ ਸਿੰਘ ਢੱਡੇ, ਸੁਖਮਨ ਸਿੰਘ ਢੱਡੇ, ਰਾਜਨਦੀਪ ਸਿੰਘ ਢੱਡੇ, ਸਰਬਜੀਤ ਸਿੰਘ ਸਾਬੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਸਮਰਥਕ ਮੌਜੂਦ ਸਨ।


author

cherry

Content Editor

Related News