ਯੂਕੇ : ਪੰਜਾਬੀ ਭਾਸ਼ਾ ਚੇਤਨਾ ਬੋਰਡ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਅਤੇ 1947 ਕਤਲੇਆਮ ਦੇ ਪੀੜਤਾਂ ਨੂੰ ਕੀਤਾ ਯਾਦ

08/16/2022 4:00:47 PM

ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) : ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਦਾ ਇਹ 125ਵਾਂ ਵਰ੍ਹਾ ਹੈ ਅਤੇ 1947 ਕਤਲੇਆਮ ਦੀ 75ਵੀਂ ਯਾਦ ਵਰ੍ਹੇਗੰਢ ਹੈ। ਅਫ਼ਸੋਸ ਕਿ ਦੋਵੇਂ ਦਿਨ ਬਰਤਾਨਵੀ ਸਾਮਰਾਜ ਦੇ ਅਧੀਨ ਹੀ ਹੋਂਦ ’ਚ ਆਏ ਪਰ ਯਾਦ ਕਰਨ ਵੱਲੋਂ ਕੰਨੀਂ ਹੀ ਕਤਰਾਈ ਗਈ। ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂ.ਕੇ. ਦੇ ਵਿਸ਼ੇਸ਼ ਉੱਦਮ ਨਾਲ ਬਰਤਾਨੀਆ ਦੀ ਧਰਤੀ ’ਤੇ ਪਹਿਲੀ ਵਾਰ ਦੋਵਾਂ ਮਹਾਨ ਵਰ੍ਹਿਆਂ ਦੀਆਂ ਯਾਦਾਂ ਨੂੰ ਸੱਚੇ ਦਿਲੋਂ ਯਾਦ ਕੀਤਾ ਗਿਆ।

ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂ.ਕੇ. ਦੇ ਡਾਇਰੈਕਟਰ ਹਰਮੀਤ ਸਿੰਘ ਭਕਨਾ ਨੇ ਇਸ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਰਤਾਨੀਆ ਸੰਸਦ ਦੇ ਬਾਹਰ ਮੋਮਬੱਤੀਆਂ ਜਗਾ ਕੇ ਸਾਰਾਗੜ੍ਹੀ ਦੇ ਸ਼ਹੀਦਾਂ ਤੇ 1947 ਦੀ ਵੰਡ ਦੌਰਾਨ ਹੋਏ ਕਤਲੇਆਮ ਦੇ ਪੀੜਤਾਂ ਨੂੰ ਯਾਦ ਕੀਤਾ ਗਿਆ। ਇਸ ਸਮੇਂ ਪ੍ਰਸਿੱਧ ਇਮੀਗ੍ਰੇਸ਼ਨ ਸਲਾਹਕਾਰ ਬਲਜਿੰਦਰ ਸਿੰਘ ਰਾਠੌਰ, ਕੌਂਸਲਰ ਰਾਜੂ ਸੰਸਾਰਪੁਰੀ ਸਮੇਤ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਸ਼ਰਧਾ ਦੇ ਫੁੱਲ ਭੇਟ ਕੀਤੇ।

Manoj

This news is Content Editor Manoj