ਬ੍ਰਿਟੇਨ ਪਹੁੰਚੇ ਹਜ਼ਾਰਾਂ ਸ਼ਰਨਾਰਥੀ ਜਲਦ ਭੇਜੇ ਜਾਣਗੇ ਰਵਾਂਡਾ, ਨਜ਼ਰਬੰਦੀ ਦੀ ਪ੍ਰਕਿਰਿਆ ਸ਼ੁਰੂ

05/02/2024 12:15:38 PM

ਲੰਡਨ- ਯੂ.ਕੇ ਦੀ ਸੰਸਦ ਨੇ ਹਾਲ ਹੀ ਵਿੱਚ ਵਿਵਾਦਿਤ ਰਵਾਂਡਾ ਦੇਸ਼ ਨਿਕਾਲੇ ਬਿੱਲ ਪਾਸ ਕੀਤਾ ਹੈ। ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਰਵਾਂਡਾ ਨੀਤੀ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਹੁਣ ਇਸ ਤਹਿਤ ਜੁਲਾਈ ਦੇ ਸ਼ੁਰੂ ਵਿੱਚ ਬ੍ਰਿਟੇਨ ਤੋਂ ਗ਼ੈਰਕਾਨੂੰਨੀ ਸ਼ਰਨਾਰਥੀਆਂ ਦਾ ਪਹਿਲਾ ਜੱਥਾ ਰਵਾਂਡਾ ਭੇਜਿਆ ਜਾਣਾ ਸ਼ੁਰੂ ਹੋ ਜਾਵੇਗਾ। ਇਸ ਦੇ ਲਈ ਇੱਥੋਂ ਦੀ ਸਰਕਾਰ ਨੇ ਸ਼ਰਨਾਰਥੀਆਂ ਨੂੰ ਨਜ਼ਰਬੰਦ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਗ੍ਰਹਿ ਸਕੱਤਰ ਜੇਮਸ ਕਲੀਵਰਲੇ ਨੇ ਕਿਹਾ, 'ਸਾਡੀਆਂ ਇਨਫੋਰਸਮੈਂਟ ਟੀਮਾਂ ਤੇਜ਼ੀ ਨਾਲ ਉਨ੍ਹਾਂ ਲੋਕਾਂ ਨੂੰ ਹਿਰਾਸਤ ਵਿਚ ਲੈਣ ਲਈ ਕੰਮ ਕਰ ਰਹੀਆਂ ਹਨ ਜਿਨ੍ਹਾਂ ਨੂੰ ਇੱਥੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਹਿਰਾਸਤ ਵਿਚ ਲੈਣ ਤੋਂ ਬਾਅਦ ਉਨ੍ਹਾਂ ਨੂੰ ਰਵਾਂਡਾ ਭੇਜ ਦਿੱਤਾ ਜਾਵੇਗਾ।

ਸ਼ਰਨਾਰਥੀਆਂ ਨੂੰ ਰੋਕਣਾ ਸਰਕਾਰ ਦੀ ਤਰਜੀਹ

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਦੇ ਸਾਲਾਂ ਵਿੱਚ ਗਰੀਬੀ ਅਤੇ ਯੁੱਧ ਕਾਰਨ ਹਜ਼ਾਰਾਂ ਲੋਕ ਅਫਰੀਕਾ, ਮੱਧ ਪੂਰਬ ਅਤੇ ਏਸ਼ੀਆਈ ਦੇਸ਼ਾਂ ਤੋਂ ਬ੍ਰਿਟੇਨ ਆਏ ਹਨ। ਇਹ ਲੋਕ ਆਪਣੀ ਜਾਨ ਖਤਰੇ ਵਿੱਚ ਪਾ ਕੇ ਛੋਟੀਆਂ ਕਿਸ਼ਤੀਆਂ ਵਿੱਚ ਇੰਗਲਿਸ਼ ਚੈਨਲ ਪਾਰ ਕਰਕੇ ਬ੍ਰਿਟੇਨ ਪਹੁੰਚ ਜਾਂਦੇ ਹਨ। ਇਨ੍ਹਾਂ ਸ਼ਰਨਾਰਥੀਆਂ ਨੂੰ ਰੋਕਣਾ ਬ੍ਰਿਟਿਸ਼ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ। ਹਾਲਾਂਕਿ ਆਲੋਚਕਾਂ ਦਾ ਕਹਿਣਾ ਹੈ ਕਿ ਰਵਾਂਡਾ ਵਿੱਚ ਸ਼ਰਨਾਰਥੀਆਂ ਨੂੰ ਭੇਜਣਾ ਅਣਮਨੁੱਖੀ ਹੈ। ਬ੍ਰਿਟਿਸ਼ ਸੁਪਰੀਮ ਕੋਰਟ ਨੇ ਵੀ ਰਵਾਂਡਾ ਵਿਚ ਸ਼ਰਨਾਰਥੀਆਂ ਨੂੰ ਡਿਪੋਰਟ ਕਰਨ ਦੀ ਨੀਤੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।
ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਹਾਲ ਹੀ ਵਿੱਚ ਯੂਰਪ ਤੋਂ ਛੋਟੀਆਂ ਕਿਸ਼ਤੀਆਂ ਵਿੱਚ ਆਉਣ ਵਾਲੇ ਪ੍ਰਵਾਸੀਆਂ ਬਾਰੇ ਕਿਹਾ ਸੀ ਕਿ ਇਨ੍ਹਾਂ ਲੋਕਾਂ ਨੂੰ ਰੋਕਣ ਲਈ ਪਹਿਲਾਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਅਗਲੇ 10 ਤੋਂ 12 ਹਫ਼ਤਿਆਂ ਵਿੱਚ ਰਵਾਂਡਾ ਭੇਜਿਆ ਜਾਵੇਗਾ। ਚੈਰਿਟੀ ਫਰੀਡਮ ਫਰਾਮ ਟਾਰਚਰ ਨੇ ਸਰਕਾਰ ਦੀਆਂ ਕਾਰਵਾਈਆਂ ਦੀ ਨਿੰਦਾ ਕੀਤੀ ਹੈ। ਨਾਲ ਹੀ ਕਿਹਾ ਕਿ ਇਸ ਸਰਕਾਰ ਨੇ ਇਨਸਾਨੀਅਤ ਗੁਆ ਦਿੱਤੀ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ: ਫਿਲਸਤੀਨ ਪੱਖੀ ਕੈਂਪ 'ਤੇ ਹਮਲੇ ਨੂੰ ਰੋਕਣ ਲਈ ਕਾਰਵਾਈ ਨਾ ਕਰਨ 'ਤੇ UCLA ਦੀ ਆਲੋਚਨਾ

ਬ੍ਰਿਟੇਨ ਦੀ ਰਵਾਂਡਾ ਨੀਤੀ ਵਿਵਾਦਾਂ 'ਚ ਘਿਰੀ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਰਵਾਂਡਾ ਨੀਤੀ ਵਿਵਾਦਾਂ 'ਚ ਘਿਰੀ ਹੋਈ ਹੈ। ਗੈਰ-ਕਾਨੂੰਨੀ ਢੰਗ ਨਾਲ ਬ੍ਰਿਟੇਨ ਆਉਣ ਵਾਲੇ ਲੋਕਾਂ ਖ਼ਿਲਾਫ਼ ਬਣਾਈ ਗਈ ਰਵਾਂਡਾ ਨੀਤੀ ਨੂੰ ਲੈ ਕੇ ਉਹ ਕਈ ਵਾਰ ਆਲੋਚਨਾਵਾਂ ਦੇ ਘੇਰੇ 'ਚ ਆ ਚੁੱਕੇ ਹਨ। ਬ੍ਰਿਟੇਨ ਦੀ ਰਵਾਂਡਾ ਨੀਤੀ ਉਨ੍ਹਾਂ ਸ਼ਰਨਾਰਥੀਆਂ 'ਤੇ ਲਾਗੂ ਕੀਤੀ ਜਾ ਰਹੀ ਹੈ ਜੋ ਇੰਗਲਿਸ਼ ਚੈਨਲ ਦੇ ਪਾਰ ਆ ਰਹੇ ਹਨ। ਇਹ ਉਹ ਲੋਕ ਹਨ ਜੋ ਗੈਰ-ਕਾਨੂੰਨੀ ਢੰਗ ਨਾਲ ਬ੍ਰਿਟੇਨ ਪਹੁੰਚਦੇ ਹਨ। ਬ੍ਰਿਟਿਸ਼ ਨੇਸ਼ਨਲਿਟੀ ਐਂਡ ਬਾਰਡਰਜ਼ ਐਕਟ ਅਨੁਸਾਰ ਦੇਸ਼ ਵਿੱਚ ਸਿਰਫ਼ ਉਹੀ ਲੋਕ ਸ਼ਰਣ ਲੈ ਸਕਦੇ ਹਨ, ਜੋ ਕਾਨੂੰਨੀ ਤੌਰ 'ਤੇ ਆਏ ਹਨ ਅਤੇ ਯੂਰਪ ਦੇ ਕਿਸੇ ਵੀ ਦੇਸ਼ ਦੇ ਨਿਵਾਸੀ ਹਨ। ਪਰ ਜ਼ਿਆਦਾਤਰ ਲੋਕ ਯੁੱਧ ਵਿਚ ਫਸੇ ਦੇਸ਼ਾਂ ਤੋਂ ਭੱਜ ਕੇ ਆਏ ਹਨ। 

ਬ੍ਰਿਟੇਨ ਉਨ੍ਹਾਂ ਨੂੰ ਵਾਪਸ ਭੇਜ ਕੇ ਆਪਣੇ ਆਪ ਨੂੰ ਬੇਰਹਿਮ ਨਹੀਂ ਦਿਖਾ ਸਕਦਾ। ਇਹੀ ਕਾਰਨ ਹੈ ਕਿ ਇਸ ਨੇ ਰਵਾਂਡਾ ਨਾਲ ਅਜਿਹਾ ਸਮਝੌਤਾ ਕੀਤਾ, ਜਿਸ ਨਾਲ ਉਥੇ ਗੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਲੋਕਾਂ ਨੂੰ ਰਵਾਂਡਾ ਡਿਪੋਰਟ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਅਪ੍ਰੈਲ 2022 ਵਿੱਚ ਬ੍ਰਿਟੇਨ ਅਤੇ ਰਵਾਂਡਾ ਵਿਚਾਲੇ ਸ਼ਰਣ ਨੀਤੀ ਨੂੰ ਲੈ ਕੇ ਸਮਝੌਤਾ ਹੋਇਆ ਸੀ। ਇਸ ਸਮਝੌਤੇ ਰਾਹੀਂ ਬ੍ਰਿਟੇਨ ਨੇ ਰਵਾਂਡਾ ਨੂੰ 12 ਕਰੋੜ ਪੌਂਡ ਦਿੱਤੇ। ਇਹ ਪੈਸਾ ਰਵਾਂਡਾ ਵਿੱਚ ਰਹਿਣ ਵਾਲੇ ਲੋਕਾਂ ਲਈ ਰਿਹਾਇਸ਼ ਅਤੇ ਕੰਮ ਮੁਹੱਈਆ ਕਰਵਾਉਣ ਲਈ ਸੀ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News