ਇੰਗਲੈਂਡ ''ਚ ਕੋਰੋਨਾ ਕਾਰਨ ਲਾਗੂ ਤਾਲਾਬੰਦੀ ਦੌਰਾਨ ਅਪਰਾਧਾਂ ''ਚ ਆਈ ਭਾਰੀ ਕਮੀ

10/29/2020 12:35:03 PM

ਲੰਡਨ- ਕੋਰੋਨਾ ਵਾਇਰਸ ਫੈਲਣ ਕਾਰਨ ਲੱਗੀ ਤਾਲਾਬੰਦੀ ਦੌਰਾਨ ਇਕ ਕੰਮ ਵਧੀਆ ਹੋਇਆ ਕਿ ਇੰਗਲੈਂਡ ਅਤੇ ਵੇਲਜ਼ ਵਿਚ ਅਪਰਾਧਾਂ ਵਿਚ ਕਾਫੀ ਕਮੀ ਆਈ ਹੈ। ਇਕ ਰਿਪੋਰਟ ਮੁਤਾਬਕ ਅਜਿਹੇ ਮਾਮਲਿਆਂ ਵਿਚ ਲਗਭਗ 40 ਫੀਸਦੀ ਤੱਕ ਦੀ ਕਮੀ ਆਈ ਹੈ। ਬ੍ਰਿਟਿਸ਼ ਨੈਸ਼ਨਲ ਸਟੈਟਿਸਟਿਕਸ ਆਫਿਸ (ਓ. ਐੱਨ. ਐੱਸ.) ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। 

ਓ. ਐੱਨ. ਐੱਸ. ਨੇ ਦੱਸਿਆ ਕਿ ਇਸ ਸਾਲ ਅਪ੍ਰੈਲ ਅਤੇ ਜੂਨ ਦੌਰਾਨ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ 47 ਫੀਸਦ ਦੀ ਕਮੀ ਆਈ ਹੈ, ਜਦੋਂ ਕਿ ਚੋਰੀ ਦੀਆਂ ਘਟਨਾਵਾਂ ਵਿਚ ਵੀ 43 ਫੀਸਦੀ ਦੀ ਕਮੀ ਆਈ ਹੈ। ਏਜੰਸੀ ਅਨੁਸਾਰ, ਕੋਰੋਨਾ ਮਹਾਮਾਰੀ ਕਾਰਨ ਲਗਾਈ ਗਈ ਤਾਲਾਬੰਦੀ ਅਤੇ ਮਹਾਮਾਰੀ ਦੇ ਖਤਰੇ ਕਾਰਨ ਬਹੁਤ ਲੋਕਾਂ ਨੇ ਆਪਣੇ ਘਰ ਛੱਡੇ, ਇਸੇ ਕਾਰਨ ਅਜਿਹੀਆਂ ਵਾਰਦਾਤਾਂ ਵਾਪਰੀਆਂ ਹਨ। ਚਾਕੂ ਜਾਂ ਤੇਜ਼ਧਾਰ ਹਥਿਆਰਾਂ ਨਾਲ ਜੁੜੇ ਜੁਰਮਾਂ ਵਿਚ ਵੀ ਸਾਲ 2019 ਦੇ ਮੁਕਾਬਲੇ ਇਸ ਸਾਲ 21 ਅਤੇ 23 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਓ. ਐੱਨ. ਐੱਸ. ਨੇ ਦੱਸਿਆ ਕਿ ਪਿਛਲੇ ਸਾਲ ਦੇਸ਼ ਵਿਚ ਅਪਰਾਧ ਦੇ ਡੇਢ ਲੱਖ ਮਾਮਲੇ ਦਰਜ ਕੀਤੇ ਗਏ ਸਨ, ਜਿਸ ਤੋਂ ਬਾਅਦ ਅਪ੍ਰੈਲ ਵਿਚ ਲਾਗੂ ਹੋਈ ਤਾਲਾਬੰਦੀ ਕਾਰਨ ਜੂਨ ਤੱਕ ਇਨ੍ਹਾਂ ਅਪਰਾਧਾਂ ਵਿਚ ਵੱਡੀ ਗਿਰਾਵਟ ਦਰਜ ਕੀਤੀ ਗਈ ਸੀ। ਇਸ ਸਾਲ ਅਪ੍ਰੈਲ ਤੋਂ ਜੂਨ ਤੱਕ ਹਥਿਆਰਾਂ ਨਾਲ ਜੁੜੇ ਅਪਰਾਧਾਂ ਵਿਚ ਵੀ ਤੇਜ਼ੀ ਨਾਲ ਗਿਰਾਵਟ ਆਈ ਹੈ। 


Lalita Mam

Content Editor

Related News