ਬ੍ਰਿਟੇਨ ਆਉਣ ਵਾਲੇ ਯਾਤਰੀਆਂ ਨੂੰ ਹੋਣਾ ਪਏਗਾ ਇਕਾਂਤਵਾਸ, ਨਿਯਮ ਤੋੜਨ 'ਤੇ ਲੱਗੇਗਾ ਭਾਰੀ ਜ਼ੁਰਮਾਨਾ

06/04/2020 5:13:29 PM

ਲੰਡਨ : ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਬ੍ਰਿਟੇਨ ਆਉਣ ਵਾਲੇ ਯਾਤਰੀਆਂ ਨੂੰ 14 ਦਿਨ ਤੱਕ ਇਕਾਂਤਵਾਸ ਵਿਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਹ ਨਿਯਮ ਤੋੜਨ 'ਤੇ 95,000 ਰੁਪਏ (1000 ਪੌਂਡ) ਦਾ ਜ਼ੁਰਮਾਨਾ ਜਾਂ ਜੇਲ੍ਹ ਹੋ ਸਕਦੀ ਹੈ। ਬ੍ਰਿਟੇਨ ਦੀ ਗ੍ਰਹ ਮੰਤਰੀ ਪ੍ਰੀਤੀ ਪਟੇਲ ਨੇ ਬੁੱਧਵਾਰ ਨੂੰ ਇਸ ਗੱਲ ਦੀ ਪੁਸ਼ਟੀ ਹੈ।

ਬ੍ਰਿਟੇਨ ਦੀ ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਕੋਰੋਨਾ ਨਾਮ ਦੀ ਇਸ ਮਹਾਮਾਰੀ ਦੇ ਦੌਰ ਵਿਚ ਲੋਕਾਂ ਦੀ ਸੁਰੱਖਿਆ ਲਈ ਬਨਾਏ ਗਏ ਨਿਯਮ ਦਾ ਸਾਰਿਆਂ ਨੂੰ ਪਾਲਣ ਕਰਨਾ ਚਾਹੀਦਾ ਹੈ। ਪ੍ਰੀਤੀ ਪਟੇਲ ਨੇ ਕਿਹਾ ਕਿ ਹੁਣ ਜਦੋਂ ਕਿ ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਕਮੀ ਆ ਰਹੀ ਹੈ ਤਾਂ ਅਜਿਹੇ ਵਿਚ ਬਾਹਰੋਂ ਆਉਣ ਵਾਲੇ ਕੋਰੋਨਾ ਇਨਫੈਕਸ਼ਨ ਦੇ ਖ਼ਤਰੇ ਨੂੰ ਰੋਕਣਾ ਇਕ ਵੱਡੀ ਚੁਣੌਤੀ ਹੋ ਸਕਦੀ ਹੈ। ਬ੍ਰਿਟਿਸ਼ ਮੰਤਰੀ ਨੇ ਕਿਹਾ ਕਿ ਇਕਾਂਤਵਾਸ ਦੇ ਨਿਯਮ ਨੂੰ ਤੋੜਨ 'ਤੇ 1000 ਪੌਂਡ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਸਰਕਾਰ ਦੀ ਯੋਜਨਾ ਹੈ ਕਿ 8 ਜੂਨ ਤੋਂ ਦੇਸ਼ ਵਿਚ ਦਾਖਲ ਹੋਣ ਵਾਲੇ ਜਾਂ ਪਰਤਣ ਵਾਲੇ ਲਗਭਗ ਸਾਰੇ ਲੋਕਾਂ 'ਤੇ 14 ਦਿਨਾਂ ਦਾ ਹੋਮ ਕੁਅਰੰਟੀਨ ਲਾਗੂ ਹੋਵੇਗਾ।

ਦੱਸ ਦੇਈਏ ਕਿ ਦੁਨੀਆ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 65.73 ਲੱਖ ਹੋ ਗਈ ਹੈ। ਇਸ ਦੌਰਾਨ ਦੁਨੀਆ ਭਰ ਵਿਚ ਕੋਰੋਨਾ ਤੋਂ ਕੁੱਲ 31.70 ਲੱਖ ਲੋਕ ਠੀਕ ਹੋਏ ਹਨ। ਹੁਣ ਤੱਕ ਦੁਨੀਆ ਭਰ ਵਿਚ ਕੋਵਿਡ-19 ਨਾਲ 3.88 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

cherry

This news is Content Editor cherry